ਐਂਟੀ ਕੁਰਪਸ਼ਨ ਇੰਟਰਨੈਸ਼ਨਲ ਕੌਂਸਲ ਗਿੱਦੜਬਾਹਾ ਨੇ ਅਧਿਆਪਕ ਸਨਮਾਨੇ
ਐਂਟੀ ਕੁਰਪਸ਼ਨ ਇੰਟਰਨੈਸ਼ਨਲ ਕੌਂਸਲ ਗਿੱਦੜਬਾਹਾ ਨੇ ਕੀਤਾ ਅਧਿਆਪਕਾਂ ਦਾ ਸਨਮਾਨ
Publish Date: Tue, 10 Mar 2026 04:07 PM (IST)
Updated Date: Tue, 10 Mar 2026 04:09 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ, ਗਿੱਦੜਬਾਹਾ : ਐਂਟੀ ਕੁਰਪਸ਼ਨ ਇੰਟਰਨੈਸ਼ਨਲ ਕੌਂਸਲ ਗਿੱਦੜਬਾਹਾ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਡਾ. ਸਮਰਿਤੀ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲ ਦੇ ਪ੍ਰਧਾਨ ਮੁਕੇਸ਼ ਗਰਗ ਨੇ ਦੱਸਿਆ ਕਿ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਕੂਲ ਦੀਆਂ ਮਹਿਲਾ ਅਧਿਆਪਕਾਵਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਹਰ ਖੇਤਰ ’ਚ ਆਪਣਾ ਨਾਮ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ, ਸਿਹਤ, ਰਾਜਨੀਤੀ, ਖੇਡਾਂ ਅਤੇ ਕਾਰੋਬਾਰ ਵਰਗੇ ਖੇਤਰਾਂ ਵਿੱਚ ਮਹਿਲਾਵਾਂ ਦੀ ਭੂਮਿਕਾ ਲਗਾਤਾਰ ਵੱਧ ਰਹੀ ਹੈ। ਇਸ ਮੌਕੇ ਉਨ੍ਹਾਂ ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਆਤਮਨਿਰਭਰ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐਂਟੀ ਕੁਰਪਸ਼ਨ ਇੰਟਰਨੈਸ਼ਨਲ ਕੌਂਸਲ ਦੇ ਸਟੇਟ ਇੰਚਾਰਜ ਅਜੇ ਗੋਇਲ, ਵੇਦ ਪ੍ਰਕਾਸ਼ ਗੋਇਲ, ਘਨਸ਼ਾਮ ਦਾਸ ਗੁਪਤਾ, ਦੁਰਗਾ ਦਾਸ ਗਰਗ, ਪਵਨ ਕੁਮਾਰ ਗਰਗ ਤੋਂ ਇਲਾਵਾ ਸਕੂਲ ਦੀ ਪਿ੍ਰੰ. ਆਰਤੀ ਰਾਣੀ ਵੀ ਮੌਜੂਦ ਸਨ।