- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਸ੍ਰੀ ਮੁਕਤਸਰ ਸਾਹਿਬ ’ਚ ਕੀਤੀਆਂ ਗਈਆਂ ਤੰਬਾਕੂ ਵਿਰੋਧੀ ਗਤੀਵਿਧੀਆਂ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਰਾਜ ਨੂੰ ਤੰਬਾਕੂ ਫਰੀ ਕਰਨ ਲਈ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਸਿਹਤ ਵਿਭਾਗ ਵੱਲੋਂ ਪੰਜਾਬ ਨੂੰ ਤੰਬਾਕੂ ਮੁਕਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਲਖਬੀਰ ਕੌਰ ਸਿੱਧੂ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ. ਅਮ੍ਰਿੰਤਪਾਲ ਕੌਰ ਜ਼ਿਲ੍ਹਾ ਨੋਡਲ ਅਫਸਰ ਤੰਬਾਕੂ ਕੰਟਰੋਲ ਸੈੱਲ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਦੇ ਭੈੜੇ ਪ੍ਰਭਾਵਾਂ ਅਤੇ ਕੋਟਪਾ ਐਕਟ 2003 ਦੀਆਂ ਧਾਰਾਵਾਂ ਬਾਰੇ ਲੋਕਾਂ ਅਤੇ ਤੰਬਾਕੂ ਵਿਕਰੇਤਾਵਾਂ ਨੂੰ ਜਾਗਰੂਕ ਕਰਨ ਲਈ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਗਤੀਵਿਧੀਆਂ ਕੀਤੀਆਂ ਗਈਆਂ । ਜਿਸ ਦੌਰਾਨ ਬੂੜਾ ਗੁੱਜਰ ਰੋਡ ਸਥਿਤ ਸਕੂਲਾਂ ਦੇ ਆਲੇ ਦੁਆਲੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਅਤੇ ਕੋਟਪਾ ਐਕਟ 2003 ਬਾਰੇ ਜਾਗਰੂਕ ਕੀਤਾ ਗਿਆ ਅਤੇ ਸਕੂਲਾਂ ਦੇ ਨੇੜੇ ਤੰਬਾਕੂ ਪਦਾਰਥਾਂ ਵੇਚਣ ਵਾਲੇ ਵਿਅਕਤੀਆਂ ਨੂੰ ਜੁਰਮਾਨਾ ਕੀਤਾ ਗਿਆ।ਇਸ ਮੌਕੇ ਡਾ. ਅਮ੍ਰਿੰਤਪਾਲ ਕੌਰ ਜਿਲ੍ਹਾ ਨੋਡਲ ਅਫਸਰ ਤੰਬਾਕ ਨੇ ਦੱਸਿਆ ਕਿ ਕੋਟਪਾ ਐਕਟ 2003 ਦੀ ਧਾਰਾ 4 ਅਧੀਨ ਜਨਤਕ ਥਾਵਾਂ ਤੇ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਦੀ ਵਰਤੋਂ ਕਰਨ ਤੇ ਸਖਤ ਮਨਾਹੀ ਹੈ, ਧਾਰਾ 6 ਏ ਤਹਿਤ 18 ਸਾਲ ਦੇ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ, ਚੱਬਣ ਵਾਲੇ ਤੰਬਾਕੂ ਪਦਾਰਥ ਆਦਿ ਵੇਚਣਾ ਅਪਰਾਧ ਹੈ ਅਤੇ ਧਾਰਾ 6 ਬੀ ਤਹਿਤ ਕਿਸੇ ਵੀ ਵਿਦਿਅਕ ਸੰਸਥਾਂ ਦੀ ਚਾਰ ਦੁਆਰੀ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਪਦਾਰਥ ਵੇਚਣ ਵਾਲੇ ਵਿਅਕਤੀ ਨੂੰ ਸਜ੍ਹਾ ਅਤੇ ਜੁਰਮਾਨਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਤੰਬਾਕੂ ਦੀ ਵਰਤੋਂ ਕਰਦੇ ਲੋਕਾਂ ਕੋਲ ਜਾ ਕੇ ਉਨ੍ਹਾਂ ਨੂੰ ਇਸਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕਰਨ ਦੀ ਜਰੂਰਤ ਹੈ।ਉਹਨਾਂ ਇਹ ਵੀ ਦੱਸਿਆ ਕਿ ਭਾਰਤ ਵਿੱਚ ਲਗਭਗ 3500 ਲੋਕ ਹਰ ਰੋਜ਼ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰਦੇ ਹਨ ਅਤੇ ਤੰਬਾਕੂ ਖਾਣ ਨਾਲ ਤਕਰੀਬਨ 90 ਪ੍ਰਤੀਸ਼ਤ ਮੂੰਹ ਦੇ ਕੈਂਸਰ ਹੁੰਦੇ ਹਨ। ਕੈਂਸਰ, ਦਿਲ ਦੇ ਰੋਗ ਅਤੇ ਫੇਫੜ੍ਹੇ ਆਦਿ ਦੀਆਂ ਬਿਮਾਰੀਆਂ ਦਾ ਸਭ ਤੋਂ ਵੱਡਾ ਕਾਰਨ ਤੰਬਾਕੂ ਦੀ ਵਰਤੋਂ ਹੀ ਹੈ। ਇਸ ਮੌਕੇ ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਅਤੇ ਵਕੀਲ ਸਿੰਘ ਸਿਹਤ ਵਰਕਰ ਹਾਜ਼ਰ ਸਨ।