ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ : ਡਾ. ਬਾਂਸਲ
ਆਮ ਆਦਮੀ ਕਲੀਨਿਕਾਂ ਲਈ ਇੱਕ ਹੋਰ ਡਾਕਟਰ ਨੂੰ ਦਿੱਤਾ ਗਿਆ ਨਿਯੁਕਤੀ ਪੱਤਰ
Publish Date: Wed, 15 Apr 2026 04:16 PM (IST)
Updated Date: Wed, 15 Apr 2026 04:18 PM (IST)

ਸਟਾਫ ਰਿਪੋਰਟਰ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਆਮ ਆਦਮੀ ਕਲੀਨਿਕਾਂ ਲਈ ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ। ਭਰਤੀ ਕੀਤੇ ਗਏ ਡਾਕਟਰ ਨੂੰ ਸਿਵਲ ਸਰਜਨ ਡਾ. ਸੁਨੀਲ ਬਾਂਸਲ ਵੱਲੋਂ ਦਫਤਰ ਸਿਵਲ ਸਰਜਨ ਵਿਖੇ ਨਿਯੁਕਤੀ ਪੱਤਰ ਸੌਂਪਿਆ ਗਿਆ। ਡਾ. ਬਾਂਸਲ ਨੇ ਦੱਸਿਆ ਕਿ ਡਾਕਟਰ ਅਰਪਣ ਸਿੱਧੂ ਆਮ ਆਦਮੀ ਭਾਈਕਾ ਕੇਰਾ ਵਿਖੇ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 24 ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਚੱਲ ਰਹੇ ਹਨ, ਜਿੱਥੇ 47 ਤਰ੍ਹਾਂ ਦੇ ਲੈਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਆਮ ਆਦਮੀ ਕਲੀਨਿਕਾਂ ’ਚ ਲੋਕਾਂ ਨੂੰ 112 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵ’ਚ ਪੰਜਾਬ ਸਰਕਾਰ ਵੱਲੋਂ ਹੁਣ ਗਰਭਵਤੀ ਔਰਤਾਂ ਨੂੰ ਜੱਚਾ-ਬੱਚਾ ਸੇਵਾਵਾਂ ਤੇ ਪਰਿਵਾਰ ਨਿਯੋਜਨ ਸੇਵਾਵਾਂ ਵੀ ਸ਼ੁਰੁ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ’ਚ ਕੁੱਤਿਆਂ ਦੇ ਕੱਟੇ ਮਰੀਜਾਂ ਲਈ ਐਂਟੀ ਰੈਬਿਜ਼ ਵੈਕਸੀਨ ਵੀ ਲਗਾਈ ਜਾ ਰਹੀ ਹੈ। ਇਸ ਮੌਕੇ ਡਾ. ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ, ਗੁਰਚਰਨ ਸਿੰਘ ਫਾਰਮੇਸੀ ਅਫਸਰ, ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਲੱਕੀ ਕੁਮਾਰ ਕਲਰਕ, ਪਵਿੱਤਰ ਸਿੰਘ ਐਮਐਲਟੀ, ਗੁਰਪ੍ਰੀਤ ਸਿੰਘ ਪੀਏ ਹਾਜ਼ਰ ਸਨ।