400 ਗ੍ਰਾਮ ਹੈਰੋਇਨ ਸਮੇਤ ਕਾਬੂ
400 ਗ੍ਰਾਮ ਹੈਰੋਇਨ ਸਮੇਤ ਕਾਬੂ
Publish Date: Sun, 01 Feb 2026 04:08 PM (IST)
Updated Date: Sun, 01 Feb 2026 04:10 PM (IST)
ਪੱਤਰ ਪ੍ਰੇਰਕ. ਮਲੋਟ : ਯੁੱਧ ਨਸ਼ਿਆਂ ਵਿਰੁੱਧ ਮਹਿਮ ਤਹਿਤ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ’ਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸ ਲੜੀ ਤਹਿਤ ਪੁਲਿਸ ਵੱਲੋਂ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸੀਆਈਏ ਮਲੋਟ ਇੰਚਾਰਜ ਸਬ ਇੰਸਪੈਕਟਰ ਜਗਸੀਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸਬੰਧ ’ਚ ਸਰਵਿਸ ਰੋਡ ਨੇੜੇ ਦਵਿੰਦਰਾ ਰੋਡ ਵਾਲਾ ਮੋੜ ਸ਼ਹਿਰ ਮਲੋਟ ਵਿਖੇ ਮੌਜੂਦ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਰੇਡ ਕੀਤੀ ਗਈ ਜਿਸ ਦੌਰਾਨ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧ ’ਚ 02 ਵਿਅਕਤੀਆਂ ਖ਼ਿਲਾਫ਼ ਮੁਕਦਮਾ ਦਰਜ ਕੀਤਾ ਗਿਆ ਹੈ ਜਿਨ੍ਹਾਂ ’ਚੋਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਸੁਨੀਲ ਕੁਮਾਰ ਪੁੱਤਰ ਸੇਵਾ ਰਾਮ ਵਾਸੀ ਗਲੀ ਨੰਬਰ 4 ਪਟੇਲ ਨਗਰ ਮਲੋਟ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।