ਅਸ਼ੋਕ ਬੁੱਟਰ ਨੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ ਅਸ਼ੋਕ ਬੁੱਟਰ ਨੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ
Publish Date: Wed, 25 Nov 2026 06:29 PM (IST)
Updated Date: Wed, 25 Nov 2026 06:31 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗਿੱਦੜਬਾਹਾ ਵਾਸੀ ਅਸ਼ੋਕ ਬੁੱਟਰ ਨੇ ਅੱਜ ਚੰਡੀਗੜ੍ਹ ਵਿਖੇ ਜਨਕੋ ਬਿਜਲੀ ਉਤਪਾਦਨ ਕੰਪਨੀ ਲਿਮਟਿਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਵਿਧਾਇਕ ਡਿੰਪੀ ਢਿੱਲੋਂ ਵੱਲੋਂ ਅਸ਼ੋਕ ਬੁੱਟਰ ਦੀ ਤਾਜਪੋਸ਼ੀ ਕਰਵਾਈ ਗਈ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਦਿਆਂ ਕੁਰਸੀ ’ਤੇ ਬਿਠਾਇਆ ਗਿਆ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਸ਼ੋਕ ਬੁੱਟਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਮਿਹਨਤੀ ਅਤੇ ਸਮਰਪਿਤ ਆਗੂਆਂ ਨੂੰ ਬਣਦਾ ਮਾਣ-ਸਨਮਾਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਸ਼ੋਕ ਬੁੱਟਰ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਨੂੰ ਮਿਲੀ ਇਹ ਜ਼ਿੰਮੇਵਾਰੀ ਗਿੱਦੜਬਾਹਾ ਹਲਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਸ਼ੋਕ ਬੁੱਟਰ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪੰਜਾਬ ਦੇ ਵਿਕਾਸ ’ਚ ਯੋਗਦਾਨ ਪਾਉਣਗੇ। ਇਸ ਮੌਕੇ ਅਸ਼ੋਕ ਬੁੱਟਰ ਨੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਨਵਜੋਤ ਕੌਰ ਹੁੰਦਲ, ਚੇਅਰਪਰਸਨ, ਕੁਲਵੀਰ ਸਿੰਘ ਸੰਧੂ, ਜੁਆਇੰਟ ਡਾਇਰੈਕਟਰ, ਪੀ. ਪ੍ਰਧਾਨ ਮਲੋਟ, ਕਿਰਨਪਾਲ ਸਿੰਘ ਮਾਨ, ਪ੍ਰਧਾਨ ਟਰੱਕ ਯੂਨੀਅਨ ਗਿੱਦੜਬਾਹਾ, ਕੌਂਸਲਰ ਗੀਤਾਂਸ਼ੂ ਬੁੱਟਰ ਤੋਂ ਇਲਾਵਾ ਅਸ਼ੋਕ ਬੁੱਟਰ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਹਾਜ਼ਰ ਸਨ।