ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਕਿ੍ਸ਼ੀ ਵਿਗਿਆਨ ਕੇਂਦਰ, ਗੋਨੇਆਣਾ, ਸ੍ਰੀ ਮੁਕਤਸਰ ਸਾਹਿਬ ਵੱਲੋਂ ਇਫਕੋ ਦੇ ਸਹਿਯੋਗ ਨਾਲ ਬੂਟੇ ਲਾਉਣ ਸਬੰਧੀ ਗੋਸ਼ਟੀ ਦਾ ਆਯੋਜਨ ਕੀਤਾ ਗਿਆ, ਜਿਸ 'ਚ ਲਗਭਗ 300 ਸੂਝਵਾਨ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਐੱਨਐੱਸ ਧਾਲੀਵਾਲ, ਐਸੋਸੀਏਟ ਡਾਇਰੈਕਟਰ ਕੇਵੀਕੇ, ਗੋਨੇਆਣਾ ਵੱਲੋਂ ਕੇਵੀਕੇ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਦੱਸਿਆ ਗਿਆ। ਉਨ੍ਹਾਂ ਹਾਜ਼ਰੀਨ ਨੂੰ ਵੱਧ ਤੋ ਵੱਧ ਪੌਦੇ ਲਾਉਣ ਲਈ ਪ੍ਰਰੇਰਿਆ। ਇਸ ਮੌਕੇ ਡਾ. ਬਲਕਰਨ ਸਿੰਘ ਸੰਧੂ ਸਹਾਇਕ ਪ੍ਰਰੋਫੈਸਰ (ਫਸਲ ਵਿਗਿਆਨ) ਨੇ ਜਾਣਕਾਰੀ ਸਂਾਝੀ ਕਰਦੇ ਹੋਏ ਦੱਸਿਆ ਕਿ ਫਸਲਾਂ ਵਿਚ ਵਾਧੂ ਰਸਾਇਣਾਂ ਦੀ ਵਰਤੋਂ ਨਾ ਕਰਕੇ ਯੂਨੀਵਰਸਿਟੀ ਦੀ ਸਿਫਾਰਸ਼ ਅਨੁਸਾਰ ਹੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਜਾਣੂ ਕਰਵਾਇਆ ਤੇ ਕਿਹਾ ਕਿ ਪਰਾਲੀ ਨੂੰ ਅੱਗ ਲਾਏ ਬਿਨਾਂ ਹੀ ਅਸੀ ਆਪਣੇ ਖੇਤਾਂ 'ਚ ਕਣਕ ਦੀ ਬਿਜਾਈ ਕਰ ਸਕਦੇ ਹਾਂ। ਡਾ. ਚੇਤਕ ਬਿਸ਼ਨੋਈ ਸਹਾਇਕ ਪ੍ਰਰੋਫੈਸਰ (ਫਲ ਵਿਗਿਆਨ) ਨੇ ਫਲਦਾਰ ਬੂਟਿਆਂ ਦੀ ਸੁਚੱਜੀ ਕਾਸ਼ਤ ਅਤੇ ਲਾਉਣ ਦੇ ਤਰੀਕੇ ਤੋਂ ਜਾਣੂ ਕਰਵਾਈਆ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਤੇ ਸਭ ਨੂੰ ਸਬਜੀਆਂ ਦੀ ਘਰੇਲੂ ਬਗੀਚੀ ਬਣਾਉਣ ਲਈ ਪ੍ਰਰੇਰਿਤ ਕੀਤਾ। ਡਾ. ਕਰਮਜੀਤ ਸ਼ਰਮਾ, ਪੋ੍ਫੈਸਰ (ਪਸਾਰ ਸਿੱਖਿਆ) ਨੇ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸ਼ੱੁਧਤਾ ਲ਼ਈ ਨਿੰਮ ਲਾਉਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਕਿਸਾਨ ਵੀਰਾਂ ਵੱਲੋਂ ਕੀਤੇ ਸਵਾਲਾਂ ਦੇ ਮਾਹਿਰਾਂ ਵੱਲੋਂ ਮੌਕੇ 'ਤੇ ਜਵਾਬ ਦਿੱਤੇ ਗਏ।