ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਕੋਮਲ ਨਿਗਮ ਦੀ ਅਗਵਾਈ ਹੇਠ ਇਕ ਦਿਨਾ ਪੜੋਸ ਯੁਵਾ ਸੰਸਦ (ਨੇਬਰਹੁਡ ਯੂਥ ਪਾਰਲੀਮੈਂਟ) ਪ੍ਰਰੋਗਰਾਮ ਕਰਵਾਇਆ ਗਿਆ। ਇਹ ਪ੍ਰਰੋਗਰਾਮ ਡਾਕਟਰ ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵੱਲੋਂ ਚੱਲ ਰਹੀ ਈ-ਲਾਇਟ ਅਕੈਡਮੀ ਵਿਖੇ ਕਰਵਾਇਆ ਗਿਆ। ਇਸ ਪ੍ਰਰੋਗਰਾਮ 'ਚ ਵੱਖ-ਵੱਖ ਖੇਤਰਾਂ ਤੋਂ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਪਹੁੰਚੇ। ਪ੍ਰਰੋਗਰਾਮ ਸ਼ੁਰੂ ਹੋਣ ਉਪਰੰਤ ਸੁਰਜੀਤ ਸਿੰਘ ਨੇ ਸਭ ਨੂੰ ਜੀ ਆਇਆਂ ਕਹਿ ਕੇ ਸਵਾਗਤ ਕੀਤਾ ਅਤੇ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਮੁੱਖ ਮਹਿਮਾਨ ਪਿ੍ਰੰਸੀਪਲ ਗੁਰਪ੍ਰਰੀਤ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਹਰਪਾਲ ਸਿੰਘ ਗੰਧੜ ਗਨਮੈਨ ਐਸਐਸਪੀ ਨੇ ਨੌਜਵਾਨਾਂ ਨੂੰ ਸਮਾਜ ਸੇਵੀ ਕੰਮਾਂ ਵੱਲ ਵਧਣ ਲਈ ਕਿਹਾ। ਇਸ ਮੌਕੇ ਬਾਬਾ ਦੀਪ ਸਿੰਘ ਕਲੱਬ ਦੇ ਪ੍ਰਧਾਨ ਜਸਕਰਨ ਸਿੰਘ ਤੇ ਸ਼ੋਸ਼ਲ ਵਰਕਰ ਗੁਰਪ੍ਰਰੀਤ ਸਿੰਘ ਲਾਡੀ ਵੱਲੋਂ ਵੀ ਵੱਖ-ਵੱਖ ਵਿਸ਼ਿਆਂ ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੈਡਮ ਰੁਪਾਲੀ ਤੇ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਵਲੰਟੀਅਰ ਿਛੰਦਰਪਾਲ, ਗੁਰਪ੍ਰਰੀਤ ਕੌਰ ਆਦਿ ਮੌਜੂਦ ਸਨ।