ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਰੈਲੀ ਕੱਢੀ
ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਰੈਲੀ ਕੱਢੀ
Publish Date: Sat, 31 Jan 2026 04:30 PM (IST)
Updated Date: Sat, 31 Jan 2026 04:31 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੁਲਿਸ ਪ੍ਰਸ਼ਾਸਨ ਵੱਲੋਂ ਡੀਐਸਪੀ ਰਸਪਾਲ ਸਿੰਘ, ਏਐਸਆਈ ਹਰਿਮੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਟ੍ਰੈਫਿਕ, ਏਐਸਆਈ ਤਰਸੇਮ ਸਿੰਘ ਟਰੈਫਿਕ ਇੰਚਾਰਜ ਅਤੇ ਪੀਸੀਆਰ ਟੀਮ ਸਮੇਤ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨਾਲ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੌਰਾਨ ਲੋਕਾਂ ਨੂੰ ਟਰੈਫਿਕ ਦੇ ਨਿਯਮਾਂ ਬਾਰੇ ਜਾਣਕਾਰੀ ਦਾ ਸੰਦੇਸ਼ ਦਿੱਤਾ ਗਿਆ। ਇਹ ਰੈਲੀ ਸ਼ਹਿਰ ਦੇ ਕੋਟਕਪੁਰਾ ਰੋਡ ਤੋਂ ਹੁੰਦੀ ਹੋਈ ਮਸੀਤ ਵਾਲਾ ਚੌਂਕ, ਬੈਂਕ ਰੋਡ ਤੋਂ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ’ਚੋਂ ਹੁੰਦੀ ਹੋਈ ਵਾਪਸ ਸਕੂਲ ’ਚ ਪਹੁੰਚ ਪਹੁੰਚੀ। ਇਸ ਮੌਕੇ ਸਮੂਹ ਸਕੂਲ ਸਟਾਫ, ਵਿਦਿਆਰਥੀ ਅਤੇ ਪੁਲਿਸ ਮੁਲਾਜ਼ਮ ਮੌਜੂਦ ਸਨ।