ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ
ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ
Publish Date: Sat, 24 Jan 2026 04:49 PM (IST)
Updated Date: Sat, 24 Jan 2026 04:52 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਕੁਲਵੰਤ ਜੋਸ਼ੀ ਮੈਮੋਰੀਅਲ ਰਿਜਨਲ ਕੌਨਵੈਂਟ ਸਕੂਲ ਰੁਪਾਣਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲ ’ਚ ਟ੍ਰੈਫਿਕ ਨਿਸਮਾਂ ਦੀ ਪਾਲਣਾ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਦਿਆਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਗਿਆ। ਸੈਮੀਨਾਰ ਦੀ ਅਗਵਾਈ ਏਐਸਆਈ ਜਸਵਿੰਦਰ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨੇ ਸੜਕੀ ਹਾਦਸਿਆਂ ਤੋਂ ਬਚਣ ਲਈ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਵਿਕਾਸ ਜੱਗਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਸੈਮੀਨਾਰ ਕਰਵਾਉਣ ਨਾਲ ਵਿਦਿਆਰਥੀਆਂ ਵਿੱਚ ਸੜਕੀ ਹਾਦਸਿਆਂ ਨੂੰ ਰੋਕਣ ਪ੍ਰਤੀ ਜਾਗ੍ਰਿਤੀ ਪੈਦਾ ਹੁੰਦੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਮੁੱਖੀ ਮੈਡਮ ਕਿਰਨ ਜੋਸ਼ੀ, ਵਾਇਸ ਪ੍ਰਿੰਸੀਪਲ ਮੈਡਮ ਸ਼ਮਿੰਦਰਪਾਲ ਕੌਰ, ਅਕੈਡਮਿਕ ਹੈੱਡ ਅਤੂਲ ਨਾਰੰਗ ਅਤੇ ਸਮੂਹ ਸਟਾਫ ਹਾਜ਼ਰ ਸੀ।