- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀ. ਸੈ. ਸਕੂਲ (ਕੰਨਿਆ) ਵਿਖੇ ਸੁਰੱਖਿਆ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ), ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਬਚਪਨ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਜਿਸਦੀ ਪ੍ਰਧਾਨਗੀ ਸੀਜੀਐੱਮ/ਸਕੱਤਰ ਗੁਰਪ੍ਰੀਤ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਨੇ ਬੱਚਿਆਂ ਨੂੰ ਕੰਮ ਵਾਲੀ ਥਾਂ ’ਤੇ ਔਰਤਾਂ ਦੇ ਜਿਨਸੀ ਸ਼ੋਸ਼ਣ ਰੋਕਥਾਮ ਐਕਟ, 2013 ਸਬੰਧੀ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਗੁਡ ਟੱਚ ਅਤੇ ਬੈਡ ਟੱਚ ਬਾਰੇ ਦੱਸਿਆ। ਮਾਨਯੋਗ ਜੱਜ ਸਾਹਿਬ ਵੱਲੋਂ 21.11.2026 ਨੂੰ ਲੱਗਣ ਜਾ ਰਹੀ ਸਪੈਸ਼ਲ ਲੋਕ ਅਦਾਲਤ ਅਧੀਨ ਧਾਰਾ 138 ਐਨਆਈ ਐਕਟ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜੂਡੀਸ਼ੀਅਲ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਸਪੈਸ਼ਲ ਲੋਕ ਅਦਾਲਤ ’ਚ ਵੱਧ ਤੋਂ ਵੱਧ ਕੇਸ ਰੱਖਣ ਤਾਂ ਜੋ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ। ਇਸਤੋਂ ਇਲਾਵਾ ਡਾ. ਸ਼ਿਵਾਨੀ ਨਾਗਪਾਲ, ਜ਼ਿਲ੍ਹਾ ਬਾਲ ਸੁਰਿੱਖਆ ਅਫ਼ਸਰ ਦੁਆਰਾ ਦੱਸਿਆ ਗਿਆ ਕਿ ਜੇਕਰ ਆਪ ਨਾਲ ਕਿਸੇ ਕਿਸਮ ਦੀ ਕੋਈ ਛੇੜ-ਛਾੜ ਹੁੰਦੀ ਹੈ ਤਾਂ ਉਸ ਸਬੰਧੀ ਔਰਤਾਂ ਲਈ ਬਣੇ ਟੋਲ-ਫ੍ਰੀ ਨੰਬਰ 1098 ’ਤੇ ਕਾਲ ਕੀਤੀ ਜਾ ਸਕਦੀ ਹੈ। ਇਸਦੇ ਨਾਲ ਹੀ ਸਾਈਬਰ ਕਰਾਇਮ ਸਬੰਧੀ 1930 ’ਤੇ ਕਾਲ ਕੀਤੀ ਜਾ ਸਕਦੀ ਹੈ। ਜੱਜ ਵੱਲੋਂ ਦੱਸਿਆ ਗਿਆ ਕਿ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ’ਤੇ ਵੀ ਕਾਲ ਕੀਤੀ ਜਾ ਸਕਦੀ ਹੈ।