ਪਿੰਡ ਬਾਂਮ ’ਚ ਅੰਬੇਡਕਰ ਜੈਅੰਤੀ ਮਨਾਈ
ਪਿੰਡ ਬਾਂਮ ਦੇ ਪੰਚਾਇਤ ਘਰ ’ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ
Publish Date: Wed, 15 Apr 2026 04:28 PM (IST)
Updated Date: Wed, 15 Apr 2026 04:30 PM (IST)
ਬਲਕਰਨ ਜਟਾਣਾ. ਪੰਜਾਬੀ ਜਾਗਰਣ, ਮਲੋਟ : ਪਿੰਡ ਬਾਂਮ ਦੇ ਪੰਚਾਇਤ ਘਰ ’ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ’ਤੇ ਪਿੰਡ ਵਾਸੀਆਂ ਵੱਲੋਂ ਇਕੱਠੇ ਹੋ ਕੇ ਬਾਬਾ ਸਾਹਿਬ ਦੇ ਜੀਵਨ ਤੇ ਉਨ੍ਹਾਂ ਦੇ ਸਮਾਜ ਲਈ ਕੀਤੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਮਾਗਮ ਦੌਰਾਨ ਗੁਰਤੇਜ ਸਿੰਘ ਬਾਂਮ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਜੀ ਨੇ ਸਮਾਜ ’ਚ ਬਰਾਬਰੀ, ਸਿੱਖਿਆ ਤੇ ਅਧਿਕਾਰਾਂ ਲਈ ਜੋ ਸੰਘਰਸ਼ ਕੀਤਾ, ਉਹ ਸਾਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਬਾਬਾ ਸਾਹਿਬ ਦੇ ਸਿਧਾਂਤਾਂ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਜੋਗਿੰਦਰ ਸਿੰਘ, ਗੁਰਦਾਸ ਸਿੰਘ, ਜਸਵੀਰ ਕੌਰ, ਸੁਖਜੀਤ ਕੌਰ, ਰਮਨਦੀਪ ਕੌਰ, ਸੁਖਵਿੰਦਰ ਕੌਰ ਅਤੇ ਹੋਰ ਕਈ ਪਿੰਡ ਵਾਸੀ ਹਾਜ਼ਰ ਸਨ। ਸਾਰੇ ਹਾਜ਼ਰੀਨਾਂ ਨੇ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਸਮਾਗਮ ਦੇ ਅੰਤ ’ਚ ਸਭਨਾਂ ਦਾ ਧੰਨਵਾਦ ਕੀਤਾ ਗਿਆ ਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ’ਤੇ ਜ਼ੋਰ ਦਿੱਤਾ ਗਿਆ।