ਗੁਰਦੁਆਰਾ ਅਤਰਸਰ ਸਾਹਿਬ ਵਿਖ਼ੇ ਵਿਸਾਖੀ ਦਾ ਦਿਹਾੜਾ ਮਨਾਇਆ
ਗੁਰਦੁਆਰਾ ਅਤਰਸਰ ਸਾਹਿਬ ਵਿਖ਼ੇ ਵਿਸਾਖੀ ਦਾ ਦਿਹਾੜਾ ਮਨਾਇਆ
Publish Date: Wed, 15 Apr 2026 03:52 PM (IST)
Updated Date: Wed, 15 Apr 2026 03:54 PM (IST)

ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਦੇ ਗੋਨਿਆਣਾ ਰੋਡ ਤੇ ਸਥਿਤ ਗੁਰਦੁਆਰਾ ਅਤਰਸਰ ਸਾਹਿਬ ਵਿਖ਼ੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਸਦਕਾ ਵਿਸਾਖੀ ਦਾ ਪਵਿੱਤਰ ਦਿਹਾੜਾ ਸ਼ਰਧਾ ਦੇ ਨਾਲ਼ ਮਨਾਇਆ ਗਿਆ। ਇਸ ਮੌਕੇ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਇਸ ਤੋਂ ਉਪਰੰਤ ਕੀਰਤਨੀਏ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਤੇ ਸਾਨੂੰ ਆਪਣੇ ਬੱਚਿਆਂ ਨੂੰ ਸਿੱਖੀ ਦੇ ਨਾਲ਼ ਜੋੜਨਾ ਚਾਹੀਦਾ ਹੈ ਤੇ ਨੌਜਵਾਨਾਂ ਨੂੰ ਹਰ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਕੇ ਸਿੱਖੀ ਦੇ ਨਾਲ਼ ਜੁੜਨਾ ਚਾਹੀਦਾ ਹੈ। ਇਸ ਮੌਕੇ ਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਬਲਦੇਵ ਸਿੰਘ, ਕੈਸ਼ੀਅਰ ਹਰਜਿੰਦਰ ਸਿੰਘ, ਜਰਨਲ ਸਕੱਤਰ ਜਸਮੀਤ ਸਿੰਘ, ਗ੍ਰੰਥੀ ਬਲਵਿੰਦਰ ਸਿੰਘ, ਸੁਖਮੰਦਰ ਸਿੰਘ, ਗੁਰਸੇਵਕ ਸਿੰਘ, ਰਾਜਾ ਸਿੰਘ ਸ਼ੇਰਗਿੱਲ, ਗੁਰਦੇਵ ਸਿੰਘ ਬੱਗੜ, ਡਾ. ਅਜੀਤ ਸਿੰਘ ਬੇਦੀ, ਸੁਖਚੈਨ ਸਿੰਘ, ਸੇਵਕ ਸਿੰਘ, ਮੰਦਰ ਸਿੰਘ, ਜਗਮੀਤ ਸਿੰਘ ਸੋਨੂੰ ਮੈਂਬਰ ਤੋਂ ਇਲਾਵਾ ਮੁਹੱਲਾ ਵਾਸੀ ਸੰਗਤਾਂ ਹਾਜ਼ਰ ਸਨ।