ਵਿਸਾਖੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਰੋਸ਼ਨੀ ਪਾਈ
ਬਾਬਾ ਗੰਗਾਰਾਮ ਪਬਲਿਕ ਸਕੂਲ ’ਚ ਵਿਸਾਖੀ ਦਾ ਤਿਉਹਾਰ ਖੁਸ਼ੀ, ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ
Publish Date: Tue, 14 Apr 2026 03:30 PM (IST)
Updated Date: Wed, 15 Apr 2026 04:00 AM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ, ਗਿੱਦੜਬਾਹਾ : ਅੱਜ ਬਾਬਾ ਗੰਗਾਰਾਮ ਪਬਲਿਕ ਸਕੂਲ ’ਚ ਵਿਸਾਖੀ ਦਾ ਪਾਵਨ ਤਿਉਹਾਰ ਬੜੇ ਹੀ ਖੁਸ਼ੀ, ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਬੱਚਿਆਂ ਨੇ ਭੰਗੜਾ, ਗਿੱਧਾ, ਲੋਕਗੀਤ, ਕਵਿਤਾ ਅਤੇ ਨ੍ਰਿਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਰਾਧਾ ਸੇਠੀ ਨੇ ਵਿਸਾਖੀ ਦੇ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਵ ਬਾਰੇ ਰੋਸ਼ਨੀ ਪਾਈ। ਉਨ੍ਹਾਂ ਅੱਗੇ ਕਿਹਾ ਕਿ ਵਿਸਾਖੀ ਸਾਨੂੰ ਇਕ ਪਾਸੇ ਜਿੱਥੇ ਮੇਹਨਤ, ਨਵੀਂ ਫਸਲ ਅਤੇ ਖੁਸ਼ਹਾਲੀ ਦਾ ਸੰਦੇਸ਼ ਦਿੰਦੀ ਹੈ, ਉੱਥੇ ਹੀ ਦੂਜੇ ਪਾਸੇ ਹਿੰਮਤ, ਕੁਰਬਾਨੀ ਅਤੇ ਇਕਤਾ ਦਾ ਪ੍ਰਤੀਕ ਵੀ ਹੈ। ਇਸ ਮੌਕੇ ਸਕੂਲ ਦੇ ਐਮਡੀ ਐਮਪੀ ਸੇਠੀ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਮੌਜੂਦ ਸੀ।