- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਪਾਬੰਦੀ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਵਧੀਕ ਜ਼ਿਲ੍ਹਾ ਮੈਜਿਸਟਰੇਟ ਡੈਵੀ ਗੋਇਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 (ਬੀਐਨਐਸਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ’ਚ ਭਾਰੀ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਦੀਆਂ ਗੰਭੀਰ ਬਿਮਾਰੀਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਾਲੇ ਲਾਭਦਾਇਕ ਜੀਵਾਣੂ ਅਤੇ ਮੱਲੜ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸਤੋਂ ਇਲਾਵਾ ਸੜਕਾਂ ਦੇ ਆਪ-ਪਾਸ ਖੜ੍ਹੀ ਜਾਂ ਪਈ ਪਰਾਲੀ ਨੂੰ ਅੱਗ ਲਗਾਉਣ ਕਾਰਨ ਧੂੰਏਂ ਕਾਰਨ ਵਿਜ਼ੀਬਿਲਟੀ ਘਟਣ ਕਾਰਣ ਵੱਡੇ ਸੜਕੀ ਹਾਦਸੇ ਵਾਪਰਨ ਅਤੇ ਆਵਾਜਾਈ ’ਚ ਵਿਘਨ ਪੈਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ। ਇਹ ਹੁਕਮ 22 ਨਵੰਬਰ 2026 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।