ਧੂਮਧਾਮ ਨਾਲ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ
ਧੂਮ-ਧਾਮ ਨਾਲ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ
Publish Date: Fri, 23 Jan 2026 06:29 PM (IST)
Updated Date: Fri, 23 Jan 2026 06:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਪੀਲੇ ਰੰਗ ਦੇ ਵਸਤਰਾਂ ’ਚ ਸੱਜ ਧੱਜ ਕੇ ਆਏ। ਸਕੂਲ ਐਮਡੀ ਐਮਪੀ ਸੇਠੀ ਨੇ ਵਿਦਿਆਰਥੀਆਂ ਨਾਲ ਸਾਂਝ ਪਾਉਂਦੇ ਹੋਏ ਦੱਸਿਆ ਕਿ ਬਸੰਤ ਪੰਚਮੀ ਨੂੰ ਰਿਤੂ ਰਾਜ’ ਯਾਨੀ ਰੁੱਤਾਂ ਦਾ ਰਾਜਾ ਕਿਹਾ ਜਾਂਦਾ ਹੈ। ਪ੍ਰਿੰਸੀਪਲ ਰਾਧਾ ਸੇਠੀ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਇਸ ਦਿਨ ਪੂਰੇ ਪੰਜਾਬ ਵਿੱਚ ਪਤੰਗ ਉਡਾਉਣ ਦਾ ਰਿਵਾਜ਼ ਹੈ, ਪ੍ਰੰਤੂ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦਾ ਇਸਤੇਮਾਲ ਕੀਤਾ ਜਾਣਾ ਸਾਡੇ ਲਈ ਘਾਤਕ ਸਿੱਧ ਹੋ ਰਿਹਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਨਾ ਤਾਂ ਚਾਈਨਾ ਡੋਰ ਦਾ ਖੁਦ ਪ੍ਰਯੋਗ ਕਰਨਗੇ ਅਤੇ ਨਾ ਹੀ ਆਪਣੇ ਨੇੜੇ-ਤੇੜੇ ਕਿਸੇ ਹੋਰ ਨੂੰ ਵਰਤੋ ਕਰਨ ਦੇਣਗੇ। ਅੰਤ ’ਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸਮੂਹ ਸਟਾਫ ਹਾਜ਼ਰ ਰਿਹਾ।