ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਬਾਸਕਿਟਬਾਲ ਮੁਕਾਬਲੇ ਸ਼ੁਰੂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਬਾਸਕਿਟਬਾਲ ਮੁਕਾਬਲੇ ਸ਼ੁਰੂ
Publish Date: Wed, 11 Nov 2026 05:56 PM (IST)
Updated Date: Wed, 11 Nov 2026 06:00 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸਕੂਲ ਸਿੱਖਿਆ ਪੰਜਾਬ ਵੱਲੋਂ ਆਯੋਜਿਤ ਕੀਤੀਆਂ ਜਾ ਰਹੀਆਂ 70ਵੀਂਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ 2026-27 ਦੇ ਤਹਿਤ ਲੜਕੀਆਂ ਦੇ ਅੰਡਰ-14 ਸਾਲ ਉਮਰ ਵਰਗ ਦੇ ਬਾਸਕਿਟਬਾਲ ਮੁਕਾਬਲੇ ਬੀਤੀ ਦੇਰ ਸ਼ਾਮ ਗਿੱਦੜਬਾਹਾ ਦੇ ਬਾਬਾ ਗੰਗਾ ਰਾਮ ਬਾਸਕਿਟਬਾਲ ਸਟੇਡੀਅਮ ਵਿਖੇ ਸ਼ੁਰੂ ਹੋ ਗਏ। ਬੀਤੀ ਦੇਰ ਸ਼ਾਮ ਇੰਨਾਂ ਮੁਕਾਬਲਿਆਂ ਦਾ ਰਸਮੀ ਉਦਘਾਟਨ ਆਪ ਆਗੂ ਪਰਵਜੋਤ ਸਿੰਘ ਪੈਵੀ ਢਿੱਲੋਂ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ’ਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦਾ ਵੀ ਅਹਿਮ ਸਥਾਨ ਹੈ। ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਸਗੋਂ ਮਾਨਸਿਕ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਪਹਿਲੇ ਦਿਨ ਦੇ ਮੁਕਾਬਲਿਆਂ ਦੇ ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਕੋਚ ਜਗਸੀਰ ਪੁਰੀ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ ਦੀ ਟੀਮ ਨੇ ਫਾਜਿਲਕਾ ਨੂੰ, ਪਟਿਆਲਾ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ, ਮਾਨਸਾ ਨੇ ਸੰਗਰੂਰ ਨੂੰ, ਫਤਿਹਗੜ੍ਹ ਸਾਹਿਬ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ ਅਤੇ ਜਲੰਧਰ ਦੀ ਟੀਮ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਨੂੰ ਹਰਾ ਕੇ ਆਪਣੇ ਆਪਣੇ ਮੁਕਾਬਲਿਆਂ ਵਿਚ ਜਿੱਤ ਪ੍ਰਾਪਤ ਕੀਤੀ। ਟੂਰਨਾਮੈਂਟ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਤਰਸੇਮ ਸਿੰਘ ਪੀ.ਟੀ.ਆਈ. ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਜਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਲਗਨਪ੍ਰੀਤ ਸਿੰਘ ਲਾਲੀ ਮਾਨ ਤੋਂ ਇਲਾਵਾ ਰਾਜਿੰਦਰ ਸੋਨੀ ਉਪ ਜਿਲ੍ਹਾ ਸਿੱਖਿਆ ਅਫਸਰ, ਸੁਰਿੰਦਰ ਸਿੰਘ ਡੀ.ਐੱਮ. ਖੇਡਾਂ, ਅਮਨਦੀਪ ਸਿੰਘ, ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ, ਰਾਜਵਿੰਦਰ ਸਿੰਘ, ਅਜੀਤਪਾਲ ਸਿੰਘ, ਜਗਦੀਪ ਸਿੰਘ, ਹਰਚਰਨ ਸਿੰਘ, ਰਮਨਦੀਪ ਸਿੰਘ, ਗਗਨਦੀਪ ਸਿੰਘ, ਕੁਲਵਿੰਦਰ ਸਿੰਘ ਅਤੇ ਜਗਮੀਤ ਸਿੰਘ ਆਦਿ ਵੀ ਮੌਜੂਦ ਸਨ।