ਭਾਕਿਯੂ ਏਕਤਾ ਉਗਰਾਹਾਂ ਨੇ ਗ੍ਰਿਫ਼ਤਾਰ ਕਿਸਾਨਾਂ ਨੂੰ ਸਨਮਾਨਿਆ
ਭਾਕਿਯੂ ਏਕਤਾ ਉਗਰਾਹਾਂ ਜਥੇਬੰਦੀ ਨੇ ਗ੍ਰਿਫ਼ਤਾਰ ਕਿਸਾਨਾਂ ਨੂੰ ਕੀਤਾ ਸਨਮਾਨਿਤ
Publish Date: Sat, 07 Feb 2026 05:51 PM (IST)
Updated Date: Sat, 07 Feb 2026 05:53 PM (IST)

ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਗਿੱਦੜਬਾਹਾ ਦੇ ਕਿਸਾਨ ਜੋ ਕੱਲ੍ਹ 6 ਫਰਵਰੀ ਨੂੰ ਬਠਿੰਡਾ ਮੋਰਚੇ ’ਚ ਜਾ ਰਹੇ ਵੱਖ ਵੱਖ ਪੁਲਿਸ ਨਾਕਿਆਂ ਤੋਂ ਗ੍ਰਿਫ਼ਤਾਰ ਕੀਤਾ ਉਥੇ ਥਾਣਾ ਕੋਟਭਾਈ ਦੀ ਪੁਲਿਸ ਨੇ ਪਿੰਡ ਬੁਰਜ ਮਹਿਮਾ ਤੋਂ 12 ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ। ਭਾਕਿਯੂ ਦੇ ਆਗੂ ਬਿੱਟੂ ਮੱਲਣ ਨੂੰ ਸੁਭਾ 3 ਵਜੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਦੇਰ ਰਾਤ ਨੂੰ ਰਿਹਾਅ ਕੀਤਾ। ਸੰਘਰਸ਼ ਦੇ ਦਬਾਅ ਕਾਰਨ ਬਠਿੰਡਾ ਪੁਲਿਸ ਪ੍ਰਸ਼ਾਸਨ ਨੇ ਤਿੰਨ ਦਿਨਾਂ ’ਚ ਜੇਲ੍ਹ ਬੰਦ ਕਿਸਾਨਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ। ਅੱਜ ਜਥੇਬੰਦੀ ਨੇ ਗ੍ਰਿਫ਼ਤਾਰ ਆਗੂਆਂ ਤੇ ਵਰਕਰਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਦੱਸ ਮਹੀਨਿਆਂ ਤੋਂ ਜੇਲ੍ਹ ’ਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਦ ਦੀ ਪੱਕੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਹਾਇਕ ਸਕੱਤਰ ਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਜਿਹੜੇ ਕਹਿੰਦੇ ਸੀ ਸਾਡੀ ਸਰਕਾਰ ਸੱਥਾ ਤੋਂ ਚੱਲੇਗੀ ਪਰ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪਿਛਲੇ ਦੱਸ ਮਹੀਨਿਆਂ ਤੋਂ ਜ਼ਿਲ੍ਹਾ ਬਠਿੰਡਾ ਰਾਮਪੁਰਾ ਬਲਾਕ ਦੇ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਂਦ ’ਤੇ ਦਰਜ ਝੂਠੇ ਪਰਚੇ ਤਹਿਤ ਜੇਲ੍ਹ ’ਚ ਬੰਦ ਕੀਤਾ ਹੋਇਆ ਹੈ, ਅੱਜ ਤੱਕ ਛੱਡਿਆ ਨਹੀਂ ਗਿਆ। ਪਹਿਲਾਂ ਮਾਸੀ ਦੀ ਮੌਤ ਹੋਈ ਫਿਰ ਬਿਮਾਰ ਮਾਂ ਨੂੰ ਮਿਲਣ ਨਹੀਂ ਦਿੱਤਾ, ਮੌਤ ਹੋਣ ਤੋਂ ਬਾਅਦ ਸ਼ਗਨਦੀਪ ਸਿੰਘ ਜਿਉਂਦ ਨੂੰ ਪਰੌਲ ਨਹੀਂ, ਬਿਨਾਂ ਸੰਸਕਾਰ ਕੀਤਿਆਂ ਡੀਸੀ ਦਫਤਰ ਅੱਗੇ ਧਰਨਾ ਦਿੱਤਾ, 6 ਦਿਨ ਬਾਅਦ 11 ਦਿਨਾਂ ਦੀ ਪੈਰੋਲ ਦਿੱਤੀ ਫਿਰ ਸੰਸਕਾਰ ਕੀਤਾ। ਆਗੂਆਂ ਨੇ ਮੰਗ ਕੀਤੀ ਜੇਲ੍ਹ ’ਚ ਬੰਦ ਆਗੂਆਂ ਨੂੰ ਤਰੁੰਤ ਰਿਹਾਅ ਕੀਤਾ ਜਾਵੇ, ਪੱਕੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਆਗੂਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਕਰ ਮੁਕਤ ਸਮਝੌਤਾ ਅਨਾਜ ਤੇ ਡੇਅਰੀ ਫਾਰਮਿੰਗ ਦੇਸ਼ ਦੇ ਮਿਹਨਤੀ ਲੋਕਾਂ ਕਿਸਾਨਾਂ ਦੀ ਮੌਤ ਦੇ ਵਾਰੰਟ ਬਰਾਬਰ ਕਰਾਰ ਦਿੱਤਾ। ਕਿਸਾਨਾਂ ਮਜ਼ਦੂਰਾਂ ਨੂੰ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਕਮੇਟੀ ਮੈਂਬਰ ਰਾਜਿੰਦਰ ਸਿੰਘ ਰਾਜੂ, ਅੰਗਰੇਜ਼ ਸਿੰਘ ਫੌਜੀ, ਕਰਮ ਸਿੰਘ ਖਾਲਸਾ, ਬੂਟਾ ਸਿੰਘ ਮੱਲਣ, ਬਿੱਕਰ ਸਿੰਘ, ਸੇਵਾ ਸਿੰਘ ਭਲਾਈਆਣਾ, ਮੱਘਰ ਸਿੰਘ ਕੋਟਲੀ ਆਦਿ ਕਿਸਾਨ ਆਗੂ ਤੇ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ।