- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਐੱਸਆਈਆਰ ਵਿਰੁੱਧ ਅਤੇ ਹੋਰ ਮੰਗਾਂ ਨੂੰ ਲੈ ਕੇ ਧਰਨਾ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਮੁਕਤੇ-ਏ-ਮੀਨਾਰ ਵਿਖੇ ਰੋਸ ਰੈਲੀ ਕਰਨ ਉਪਰੰਤ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਰਾਸ਼ਟਰਪਤੀ ਦੇ ਨਾਂ ਤਹਿਸੀਲਦਾਰ ਅੰਜੂ ਬਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਦਿੱਲੀ ਮੋਰਚੇ ਦੀਆਂ ਮੰਗਾਂ ਲਾਗੂ ਕਰਾਉਣ, ਐੱਸਆਈਆਰ ਰੱਦ ਕਰਨ, ਵਿਦਿਆਰਥੀਆਂ ’ਤੇ ਦਰਜ ਕੇਸ ਵਾਪਸ ਲੈਣ, ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਗਾਰੰਟੀ ਕਾਨੂੰਨ ਬਣਾਉਣ ਅਤੇ ਬਿਜਲੀ/ਬੀਜ ਬਿੱਲ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ ਇਹ ਸੰਘਰਸ਼ ਕੀਤਾ ਜਾ ਰਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਇਲਾਕੇ ’ਚ ਹੋਈ ਭਾਰੀ ਗੜੇਮਾਰੀ ਤੇ ਬਾਰਿਸ਼ ਨਾਲ ਖ਼ਰਾਬ ਹੋਈਆਂ ਫ਼ਸਲਾਂ, ਘਰਾਂ ਤੇ ਪਸ਼ੂਆਂ ਦੇ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਖਾਤਿਆਂ ਵਿੱਚ ਉਚਿਤ ਮੁਆਵਜ਼ਾ ਪਾਇਆ ਜਾਵੇ। ਇਸ ਤੋਂ ਇਲਾਵਾ ਮੰਡੀਆਂ ’ਚ ਝੋਨੇ ਦੀ ਲੁੱਟ-ਖਸੁੱਟ ਬੰਦ ਕਰਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਦਰਜ ਕੇਸ ਤੇ ਜੁਰਮਾਨੇ ਰੱਦ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਮਲਕੀਤ ਸਿੰਘ ਗੱਗੜ, ਮਨੋਹਰ ਸਿੰਘ ਸਿੱਖਵਾਲਾ, ਰਾਜਾ ਸਿੰਘ ਮਹਾਂਬੱਧਰ, ਸੁਖਰਾਜ ਸਿੰਘ ਰਹੂੜਿਆਂਵਾਲੀ, ਅਜੈਬ ਸਿੰਘ ਮੱਲਣ, ਕਾਕਾ ਸਿੰਘ ਖੁੰਡੇ ਹਲਾਲ ਅਤੇ ਹੋਰ ਵੱਡੀ ਗਿਣਤੀ ’ਚ ਕਿਸਾਨ ਤੇ ਮਜ਼ਦੂਰ ਆਗੂ ਹਾਜ਼ਰ ਸਨ।