ਬੀਕੇਯੂ ਏਕਤਾ ਉਗਰਾਹਾਂ ਨੇ ਜੇਲ੍ਹ ਬੰਦ ਕਿਸਾਨ ਆਗੂਆਂ ਨੂੰ ਰਿਹਾਅ ਕਰਨ ’ਤੇ ਜੇਤੂ ਮਾਰਚ ਕੱਢਿਆ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਜੇਲ੍ਹ ਬੰਦ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਤੇ ਜੇਤੂ ਮਾਰਚ ਕੱਢਿਆ
Publish Date: Fri, 20 Feb 2026 05:42 PM (IST)
Updated Date: Fri, 20 Feb 2026 05:45 PM (IST)

ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਭਾਕਿਯੂ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਗਿੱਦੜਬਾਹਾ ਦੇ ਕਿਸਾਨਾਂ ਨੇ ਦੱਸ ਮਹੀਨਿਆਂ ਤੋਂ ਜੇਲ੍ਹ ’ਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਂਦ ਦੀ ਪੱਕੀ ਰਿਹਾਈ ਨੂੰ ਲੈ ਕੇ ਬਠਿੰਡਾ ਡੀਸੀ ਦਫਤਰ ਅੱਗੇ ਰੋਸ ਧਰਨੇ ਦੌਰਾਨ ਪੁਲਿਸ ਜ਼ਬਰ ਢਾਹੁਣ ਦੇ ਬਾਵਜੂਦ ਲੰਮੇ ਸੰਘਰਸ਼ ਤੋਂ ਬਾਅਦ ਆਖਰ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਲਈ ਮਜਬੂਰ ਕੀਤਾ। ਅੱਜ ਜਥੇਬੰਦੀ ਨੇ ਪਿੰਡ ਕੋਠੇ ਅਮਨਗੜ੍ਹ ਮੱਲਣ, ਧੂਲਕੋਟ, ਬੁੱਟਰ ਸਰੀਂਹ, ਛੱਤੇਆਣਾ, ਕੋਟਭਾਈ ਭਲਾਈਆਣਾ ਦੋਦਾ ਤੱਕ ਜੇਤੂ ਝੰਡਾ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਇਨਕਲਾਬ ਦਾ ਨਾਅਰਾ ਲਾਉਣ ਵਾਲੀ ਭਗਵੰਤ ਮਾਨ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਾਉਣ ਲਈ ਕੇਂਦਰ ਦੇ ਕਦਮਾਂ ’ਤੇ ਚੱਲਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੱਸ ਮਹੀਨਿਆਂ ਤੋਂ ਜ਼ਿਲ੍ਹਾ ਬਠਿੰਡਾ ਰਾਮਪੁਰਾ ਬਲਾਕ ਦੇ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਂਦ ਤੇ ਦਰਜ ਝੂਠੇ ਪਰਚੇ ਧਾਰਾ 307 ਰੱਦ ਕਰਕੇ ਉਕਤ ਆਗੂਆਂ ਦੀ ਪੱਕੀ ਰਿਹਾਈ ਤੱਕ ਪੱਕਾ ਮੋਰਚਾ ਤੇ 6 ਫਰਵਰੀ ਨੂੰ ਬਠਿੰਡਾ ਜਾ ਰਹੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਛਾਪੇਮਾਰੀ ਲਾਠੀਚਾਰਜ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਪਰ ਕਿਸਾਨ ਅੰਦੋਲਨ ਕਾਰੀ ਅੱਗੇ ਵਧਣ ਲੱਗੇ ਪ੍ਰਸ਼ਾਸਨ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਪਰ ਪੁਲਿਸ ਪ੍ਰਸ਼ਾਸਨ ਨੇ 14 ਫਰਵਰੀ ਤੱਕ ਦਾ ਸਮਾਂ ਮੰਗਿਆ ਸੀ ਪਰ 18 ਫਰਵਰੀ ਪੇਸ਼ੀ ਦਾ ਬਹਾਨਾ ਬਣਾਇਆ ਜਾ ਰਿਹਾ ਹੈ, ਸੂਬਾ ਕਮੇਟੀ ਨੇ ਤੁਰੰਤ ਮੀਟਿੰਗ ਕਰਕੇ ਏਸੇ ਦਿਨ ਬਠਿੰਡਾ ਸਧਾਰਨ ਧਰਨੇ ਦਾ ਐਲਾਨ ਕਰ ਦਿੱਤਾ ਜਿਸਨੂੰ ਤਾਰੋਪੀਡ ਕਰਨ ਲਈ ਵੱਡੀ ਪੱਧਰ ਤੇ ਬਠਿੰਡਾ ਪ੍ਰਸ਼ਾਸਨ ਨੇ ਐਸਐਸਪੀ ਜੋਤੀ ਯਾਦਵ ਦੀ ਅਗਵਾਈ ਹੇਠ ਕਿਸਾਨਾਂ ਤੇ ਫਿਰ ਤੋਂ ਜ਼ਬਰ ਢਾਹੁਣ ਦਾ ਸਿਲਸਿਲਾ ਲਗਾਤਾਰ ਜਾਰੀ ਰਿਹਾ। ਆਖ਼ਰ ਕਿਸਾਨਾਂ ਦੇ ਜਮਹੂਰੀ ਹੱਕਾਂ ਨੂੰ ਬਹਾਲ ਕੀਤਾ। ਹਾਈਕੋਰਟ ਨੇ ਜੇਲ੍ਹ ਬੰਦ ਕਿਸਾਨ ਆਗੂਆਂ ਨੂੰ ਜ਼ਮਾਨਤ ਦੇ ਕੇ ਰਿਹਾਅ ਕਰਨ ਲਈ ਮਜਬੂਰ ਕੀਤਾ। ਲੜਦੇ ਲੋਕਾਂ ਦੀ ਸ਼ਾਨਦਾਰ ਜਿੱਤ ਹੋਈ। ਕਿਸਾਨਾਂ ਵੱਲੋਂ ਪੰਜਾਬ ਪੱਧਰ ਤੇ ਜੇਤੂ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 22 ਫ਼ਰਵਰੀ ਨੂੰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਅਤੇ ਆਮ ਆਦਮੀ ਪਾਰਟੀ ਦੀ ਕੈਬਨਿਟ ਮੰਤਰੀ ਬੀਬੀ ਬਲਜੀਤ ਕੌਰ ਮਲੋਟ ਦੀ ਰਹਾਇਸ਼ ਅੱਗੇ ਰੋਸ ਧਰਨਾ ਤੇ ਮੁਜ਼ਾਹਰੇ ਕੀਤੇ ਜਾਣਗੇ, ਜਿਸ ’ ਵੱਡੀ ਗਿਣਤੀ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਭੋਲਾ ਸਿੰਘ ਬੁੱਟਰ ਸਰੀਂਹ, ਸਾਧੂ ਸਿੰਘ, ਅਜੈਬ ਸਿੰਘ, ਗੁਰਦੇਵ ਸਿੰਘ ਛੱਤੇਆਣਾ, ਜਗਰਾਜ ਸਿੰਘ ਸੁਖ਼ਨਾ, ਸੁਖਦੇਵ ਦਾਸ ਭਲਾਈਆਣਾ, ਰਣਜੀਤ ਸਿੰਘ ਖਾਲਸਾ ਬੁੱਟਰ ਬਖੂਹਾ, ਜਗਰੂਪ ਸਿੰਘ ਗੂੜ੍ਹੀ ਸੰਘਰ, ਜਗਸੀਰ ਸਿੰਘ, ਘਾਲੀ ਖਾਲਸਾ, ਮੱਘਰ ਸਿੰਘ, ਬੋਹੜ ਸਿੰਘ, ਜਸਕਰਨ ਸਿੰਘ ਕੋਟਲੀ, ਸੁਖਦੇਵ ਦਾਸ ਭਲਾਈਆਣਾ ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।