ਚਾਲੀ ਮੁਕਤਿਆਂ ਨੂੰ ਸਮਰਪਿਤ ਪਾਠ ਦੇ ਭੋਗ 11 ਨੂੰ
ਚਾਲੀ ਮੁਕਤਿਆਂ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ 11 ਜਨਵਰੀ ਦਿਨ ਐਤਵਾਰ ਨੂੰ
Publish Date: Wed, 07 Jan 2026 03:53 PM (IST)
Updated Date: Wed, 07 Jan 2026 03:54 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਕੱਚਾ ਥਾਂਦੇਵਾਲਾ ਰੋਡ ਸ੍ਰੀ ਮੁਕਤਸਰ ਸਾਹਿਬ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ ਮੌਕੇ ਸਲਾਨਾ ਧਾਰਮਿਕ ਸਮਾਗਮ ਪ੍ਰਧਾਨ ਨਛੱਤਰ ਸਿੰਘ ਦੀ ਅਗਵਾਈ ਹੇਠ ਕੱਚਾ ਥਾਂਦੇਵਾਲਾ ਰੋਡ ਸਥਿਤ ਮਹਾਰਾਣਾ ਪ੍ਰਤਾਪ ਭਵਨ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਆਗੂ ਰਾਮ ਸਿੰਘ ਰੁਪਾਣਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਦੀ ਸ਼ੁਰੂਆਤ 9 ਜਨਵਰੀ ਦਿਨ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ ਤੇ ਜਿਸਦੇ ਭੋਗ 11 ਜਨਵਰੀ ਦਿਨ ਐਤਵਾਰ ਨੂੰ ਕੱਚਾ ਥਾਂਦੇਵਾਲਾ ਰੋਡ ਸਥਿਤ ਮਹਾਰਾਣਾ ਪ੍ਰਤਾਪ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਏ ਜਾਣਗੇ। ਇਸ ਸਮਾਗਮ ’ਚ ਆਸ-ਪਾਸ ਦੇ ਨਗਰਾਂ ’ਚੋਂ ਸੰਗਤਾਂ ਹੁੰਮ-ਹੁੰਮਾ ਕੇ ਪਹੁੰਚਣਗੀਆਂ। ਇਸ ਮੌਕੇ ਰਾਗੀ ਜੱਥੇ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ ਤੇ ਗੁਰੂ ਸਾਹਿਬਾਨਾਂ ਦੇ ਇਤਿਹਾਸ ਸੁਣਾ ਕੇ ਗੁਰੂਆਂ ਦੀ ਬਾਣੀ ਨਾਲ ਸੰਗਤਾਂ ਨੂੰ ਜੋੜਿਆ ਜਾਵੇਗਾ। ਇਸ ਮੌਕੇ ਗੁਰੂ ਕਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ।