ਮਿੱਡੂਖੇੜਾ ਦੇ ਦਰਜਨਾਂ ਪਰਿਵਾਰਾਂ ਅਕਾਲੀ ਦਲ ਛੱਡ ‘ਆਪ’ ’ਚ ਸ਼ਾਮਲ
ਲੰਬੀ ਹਲਕੇ 'ਚ ਅਕਾਲੀ ਦਲ ਨੂੰ ਵੱਡਾ ਝਟਕਾ ਪਿੰਡ ਮਿੱਡੂਖੇੜਾ ਦੇ ਦਰਜਨਾਂ ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ
Publish Date: Thu, 02 Apr 2026 05:55 PM (IST)
Updated Date: Fri, 03 Apr 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਆਮ ਆਦਮੀ ਪਾਰਟੀ ਦੇ ਪਰਿਵਾਰਾਂ ’ਚ ਆਏ ਦਿਨ ਵਾਧਾ ਹੋ ਰਿਹਾ ਹੈ, ਇਸੇ ਕੜੀ ਤਹਿਤ ਅੱਜ ਲੰਬੀ ਹਲਕੇ ਦੇ ਪਿੰਡ ਮਿੱਡੂ ਖੇੜਾ ਵਿਖੇ ਦਰਜਨਾਂ ਪਰਿਵਾਰਾਂ ਨੇ ਸ਼ੋ੍ਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਸਕੀਮਾਂ ਕਰਕੇ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ। ਇਸ ਦੌਰਾਨ ਸਹਿਜਪਾਲ ਸਿੰਘ ਜਟਾਣਾ, ਗੁਰਜੀਤ ਸਿੰਘ ਜਟਾਣਾ, ਸਰਬਜੀਤ ਸਿੰਘ ਜਟਾਣਾ, ਹਰਦੀਪ ਸਿੰਘ ਜਟਾਣਾ, ਕੁਲਦੀਪ ਸਿੰਘ ਜਟਾਣਾ, ਗੁਰਪ੍ਰੀਤ ਸਿੰਘ ਜਟਾਣਾ, ਰਮਨਪ੍ਰੀਤ ਸਿੰਘ ਅਤੇ ਗੁਰਤੇਜ ਸਿੰਘ ਸਮੇਤ ਹੋਰ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ, ਗੁਰਬਾਜ ਸਿੰਘ ਬਣਵਾਲਾ, ਦਰਸ਼ਨ ਸਿੰਘ (ਪ੍ਰਧਾਨ ਟਰੱਕ ਯੂਨੀਅਨ), ਚਰਨ ਸਿੰਘ ਫੌਜੀ, ਗੁਰਲਾਲ ਸਿੰਘ ਵੜਿੰਗ ਖੇੜਾ, ਕਰਮਵੀਰ ਸੰਨੀ (ਬਲਾਕ ਪ੍ਰਧਾਨ), ਟੋਜੀ ਲੰਬੀ, ਜਗਸੀਰ ਲੰਬੀ, ਕ੍ਰਿਸ਼ਨ ਮੈਂਬਰ, ਸਾਬਕਾ ਸਰਪੰਚ ਬਿੱਟੂ, ਜਗਦੀਸ਼ ਮੈਂਬਰ, ਕ੍ਰਿਸ਼ਨ ਕੁਮਾਰ ਮੈਂਬਰ, ਰਾਜੂ ਮੈਂਬਰ, ਸੁਖਬੀਰ ਸਿੰਘ ਮੈਂਬਰ, ਹਰਪਾਲ ਸਿੰਘ ਮੈਂਬਰ, ਗੁਰਪਾਲ ਸਿੰਘ, ਮਨਪ੍ਰੀਤ ਸਿੰਘ, ਬੱਬੂ ਨੰਬਰਦਾਰ, ਰਮਨਦੀਪ ਸਿੰਘ ਅਤੇ ਬਲਜੀਤ ਸਿੰਘ ਦਾਰਾ ਵੀ ਮੌਜੂਦ ਸਨ। ਮੰਤਰੀ ਸਾਹਿਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸਰਕਾਰ ਕਾਰਨ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ, ਜੋ ਕਿ ਪੰਜਾਬ ਵਿੱਚ ਸਕਾਰਾਤਮਕ ਬਦਲਾਅ ਦਾ ਸੰਕੇਤ ਹੈ।