ਸ਼ਰਧਾ ਭਾਵਨਾ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Mon, 05 Jan 2026 04:43 PM (IST)
Updated Date: Mon, 05 Jan 2026 04:44 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਚ ਪਹੁੰਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਅਤੇ ਭਾਈ ਗੁਰਜੀਤ ਸਿੰਘ ਹਜੂਰੀ ਰਾਗੀ ਜੱਥਾ ਦਰਬਾਰ ਸਾਹਿਬ ਮੁਕਤਸਰ ਵਾਲਿਆਂ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭੋਗ ਤੋਂ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੇਵਾਦਾਰ ਠਾਣਾ ਸਿੰਘ ਅਤੇ ਸਲਾਹਕਾਰ ਰਾਜਿੰਦਰ ਸਿੰਘ ਪੁਰਬਾ ਨੇ ਦੱਸਿਆ ਕਿ ਅੱਜ ਦੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਸਕੱਤਰ ਭਾਈ ਜੋਗਿੰਦਰ ਸਿੰਘ ਸਮਾਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਲਾਹਕਾਰ ਡਾਕਟਰ ਭੁਪਿੰਦਰ ਸਿੰਘ ਵੱਲੋ ਗੁਰੂ ਸਾਹਿਬ ਦੇ ਇਤਿਹਾਸ ਤੋ ਸੰਗਤ ਨੂੰ ਜਾਣੂ ਕਰਵਾਇਆ ਗਿਆ ਅਤੇ ਸੰਗਤਾਂ, ਸੇਵਾਦਾਰਾਂ ਅਤੇ ਵੱਖ ਵੱਖ ਪਹੁੰਚੀਆ ਹੋਈਆ ਸੇਵਾ ਸੋਸਾਇਟੀਆ ਦਾ ਧੰਨਵਾਦ ਕਰਦਿਆਂ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ, ਰਾਗੀ ਸਿੰਘ ਅਤੇ ਜੋਗਿੰਦਰ ਸਿੰਘ ਸਮਾਘ ਦੇ ਪਰਿਵਾਰ ਨੂੰ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਸੇਵਾਦਾਰ ਅਮਰੀਕ ਸਿੰਘ, ਗੁਰਮੀਤ ਸਿੰਘ, ਮਾਸਟਰ ਅਵਤਾਰ ਸਿੰਘ, ਵਜਿੰਦਰਜੀਤ ਸਿੰਘ, ਨਰਿੰਦਰ ਸਿੰਘ, ਮੋਹਨ ਸਿੰਘ, ਭੁਪਿੰਦਰ ਪਾਲ ਸਿੰਘ ਬੇਦੀ, ਬਲਬੀਰ ਸਿੰਘ, ਲਖਵੀਰ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਜਗਜੀਤ ਸਿੰਘ, ਹਰਮਿੰਦਰ ਸਿੰਘ ਮੱਕੜ ਤੇ ਰਵਿੰਦਰ ਸਿੰਘ ਤੋਂ ਇਲਾਵਾ ਲਖਵੀਰ ਸਿੰਘ ਵਾਲੀਆ, ਹਰਵਿੰਦਰ ਸਿੰਘ ਕਾਕਾ, ਅਮਨਪ੍ਰੀਤ ਸਿੰਘ, ਕਰਨਜੀਤ ਸਿੰਘ, ਰਮੇਸ਼ ਕੁਮਾਰ, ਵੰਸ਼ਦੀਪ ਸਿੰਘ ਅਤੇ ਹਰਵਿੰਦਰ ਸਿੰਘ ਹੈਰੀ ਆਦਿ ਵੀ ਮੌਜੂਦ ਸਨ।