ਭਾਜਪਾ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ
ਭਾਜਪਾ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ
Publish Date: Fri, 06 Feb 2026 06:33 PM (IST)
Updated Date: Fri, 06 Feb 2026 06:35 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮੁਕਤਸਰ ’ਚ ਭਾਜਪਾ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਸੰਸਦ ’ਚ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਅਪਸ਼ਬਦ ਬੋਲਣ ਦੇ ਵਿਰੋਧ ਵਿੱਚ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ। ਪਾਰਟੀ ਵਰਕਰਾਂ ਨੇ ਘਾਹ ਮੰਡੀ ਚੌਕ ’ਚ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਭਾਜਪਾ ਆਗੂ ਭਾਈ ਰਾਹੁਲ ਸਿੰਘ ਸਿੱਧੂ ਤੇ ਰਾਜ ਕੁਮਾਰ ਮੇਲੂ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਗਦਾਰ ਵਾਲੇ ਬਿਆਨ ਨਾਲ ਨਾ ਸਿਰਫ਼ ਭਾਜਪਾ ਵਰਕਰ ਸਗੋਂ ਪੰਜਾਬ ਸਮੇਤ ਪੂਰਾ ਦੇਸ਼ ਗੁੱਸੇ ’ਚ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਤੋਂ ਪੂਰੇ ਦੇਸ਼ ਅਤੇ ਸਿੱਖ ਭਾਈਚਾਰੇ ਤੋਂ ਤੁਰੰਤ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ। ਰਾਹੁਲ ਗਾਂਧੀ ਆਪਣੀ ਮਾੜੀ ਭਾਸ਼ਾ ਅਤੇ ਹੰਕਾਰ ਕਾਰਨ ਦੇਸ਼ ਭਰ ’ਚ ਹਾਸੇ ਦਾ ਪਾਤਰ ਬਣ ਗਏ ਹਨ। ਇਸ ਮੌਕੇ ਹੋਰ ਵੀ ਭਾਜਪਾ ਆਗੂ ਮੌਜੂਦ ਸਨ।