ਭਾਜਪਾ ਆਗੂ ਪੁਸ਼ਪਿੰਦਰ ਸਿੰਘ ਭੰਡਾਰੀ ਗੁਰੂ ਘਰ ਹੋਏ ਨਤਮਸਤਕ
ਭਾਜਪਾ ਆਗੂ ਪੁਸ਼ਪਿੰਦਰ ਸਿੰਘ ਭੰਡਾਰੀ ਗੁਰੂ ਘਰ ਹੋਏ ਨਤਮਸਤਕ
Publish Date: Wed, 15 Apr 2026 04:47 PM (IST)
Updated Date: Wed, 15 Apr 2026 04:51 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਸਬੰਧ ’ਚ ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ’ਚ ਪਹੁੰਚ ਕੇ ਭਾਜਪਾ ਦੇ ਸੀਨੀਅਰ ਆਗੂ ਪੁਸ਼ਪਿੰਦਰ ਸਿੰਘ ਭੰਡਾਰੀ ਨੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੁਸ਼ਪਿੰਦਰ ਸਿੰਘ ਭੰਡਾਰੀ ਨੇ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਕੀਤੇ ਹੋਏ ਪਰਉਪਕਾਰ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਕੇ ਵਿਲੱਖਣ ਮਿਸਾਲ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਮਾਰਗ ਉਤੇ ਚਲਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰ ਆਗੂ ਹਾਜ਼ਰ ਸਨ।