ਅੰਬੇਡਕਰ ਜੈਅੰਤੀ ਮੌਕੇ ਸੈਮੀਨਾਰ ਕਰਵਾਇਆ
ਭਾਜਪਾ ਵੱਲੋਂ ਪਿੰਡ ਗੰਧੜ ਵਿਖੇ ਡਾ. ਬੀਆਰ ਅੰਬੇਡਕਰ ਜੀ ਦੀ ਜਨਮ ਵਰ੍ਹੇਗੰਢ ਮੌਕੇ ਸੈਮੀਨਾਰ ਕਰਵਾਇਆ
Publish Date: Sat, 18 Apr 2026 05:48 PM (IST)
Updated Date: Sat, 18 Apr 2026 05:51 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਭਾਰਤ ਰਤਨ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ 147ਵੀਂ ਜਨਮ ਵਰ੍ਹੇਗੰਢ ਦੇ ਸਬੰਧ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਸ਼ੇਸ਼ ਸਮਾਗਮ ਉਲੀਕੇ ਗਏ। ਇਸੇ ਲੜੀ ਤਹਿਤ ਜ਼ਿਲ੍ਹਾ ਇੰਚਾਰਜ ਅਤੇ ਜਨਰਲ ਸਕੱਤਰ ਅੰਗਰੇਜ ਸਿੰਘ ਉੜਾਂਗ ਦੀ ਅਗਵਾਈ ਹੇਠ ਪਿੰਡ ਗੰਧੜ ਵਿਖੇ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। 14 ਅਪ੍ਰੈਲ ਨੂੰ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਸਮੁੱਚੀ ਲੀਡਰਸ਼ਿਪ ਵੱਲੋਂ ਬਾਬਾ ਸਾਹਿਬ ਦੇ ਫੋਟੋ ’ਤੇ ਫੁੱਲਮਾਲਾਵਾਂ ਅਰਪਿਤ ਕਰਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ। ਖੁਸ਼ੀ ਦੇ ਪ੍ਰਗਟਾਵੇ ਵਜੋਂ ਇਸ ਮੌਕੇ ਲੱਡੂ ਵੀ ਵੰਡੇ ਗਏ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਡਾ. ਅੰਬੇਡਕਰ ਜੀ ਦੇ ਜੀਵਨ, ਸੰਘਰਸ਼ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਪਾਏ ਅਹਿਮ ਯੋਗਦਾਨ ਤੇ ਵਿਸਥਾਰ ਨਾਲ ਚਾਨਣਾ ਪਾਇਆ। ਪ੍ਰੋਗਰਾਮ ’ਚ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਮੁੱਖ ਰੂਪ ’ਚ ਰਜੇਸ਼ ਕੁਮਾਰ ਪਠੇਲਾ ਪੰਜਾਬ ਪ੍ਰੋਗਰਾਮ ਕਮੇਟੀ ਮੈਂਬਰ ਅਤੇ ਕਨਵੀਨਰ ਵਿਧਾਨ ਸਭਾ ਸ੍ਰੀ ਮੁਕਤਸਰ ਸਾਹਿਬ, ਅਮਰਿੰਦਰ ਸਿੰਘ ਸੰਧੂ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਰਾਜ ਕੁਮਾਰ ਮੇਲੂ ਜ਼ਿਲ੍ਹਾ ਸਹਿ-ਇੰਚਾਰਜ ਪ੍ਰੋਗਰਾਮ ਤੋਂ ਇਲਾਵਾ ਪ੍ਰੇਮ ਸਿੰਘ ਗੰਧੜ, ਜਸਵੰਤ ਸਿੰਘ ਰਾਮਗੜ੍ਹ ਚੁੰਗਾ, ਡਾ. ਗੁਰਜੀਤ ਸਿੰਘ, ਪ੍ਰਭਜੋਤ ਕੌਰ, ਸਰਕਲ ਪ੍ਰਧਾਨ ਪੂਜਾ ਕੱਕੜ ਅਤੇ ਭੰਵਰ ਲਾਲ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਬਰਾਬਰੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਮੇਸ਼ਾ ਤਤਪਰ ਰਹੇਗੀ।