- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿੱਲੀ ਵਿਦਿਆਰਥੀ ਸੰਘਰਸ਼ ਦੀ ਜਿੱਤ ’ਤੇ ਬੀਕੇਯੂ ਏਕਤਾ ਨੇ ਕੱਢਿਆ ਜੇਤੂ ਮਾਰਚ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਦਿੱਲੀ ਵਿਖੇ ਵਿਦਿਆਰਥੀ ਅੰਦੋਲਨ ਦੇ 36 ਦਿਨਾਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੱਲੋਂ ਅਸਤੀਫਾ ਦਿੱਤੇ ਜਾਣ ਦੀ ਜਿੱਤ ਦੀ ਖੁਸ਼ੀ ’ਚ ਮੁਕਤਸਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜੇਤੂ ਮਾਰਚ ਕੱਢਿਆ ਗਿਆ। ਮਾਰਚ ਤੋਂ ਪਹਿਲਾਂ ਮੀਨਾਰ ਏ ਮੁਕਤਾ ਵਿਖੇ ਬੈਠਕ ਹੋਈ ਅਤੇ ਬਾਅਦ ’ਚ ਡੀਸੀ ਦਫਤਰ ਮੂਹਰੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਦੇ ਘੁਟਾਲਿਆਂ ਤੋਂ ਲੈ ਕੇ ਅੰਤਾਂ ਦੀ ਮਹਿੰਗੀ ਸਿੱਖਿਆ ਤੇ ਮਗਰੋਂ ਬੇਰੁਜ਼ਗਾਰੀ ਦੇ ਸੰਤਾਪ ਹੰਢਾਉਂਦੇ ਨੌਜਵਾਨਾਂ ਦੀ ਪੀੜ ਸੁਣਨ ਦੀ ਬਜਾਏ ਮੋਦੀ ਸਰਕਾਰ ਇਸ ਆਵਾਜ਼ ਨੂੰ ਜਬਰ ਨਾਲ ਕੁਚਲਣ ਦਾ ਭਰਮ ਪਾਲ਼ ਰਹੀ ਸੀ। ਵਿਦਿਆਰਥੀਆਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਗਿਆ ਸੀ। ਦਿੱਲੀ ਤੇ ਆਲੇ ਦੁਆਲੇ ਦੇ ਰਾਜਾਂ ਤੋਂ ਹਜ਼ਾਰਾਂ ਦੀ ਗਿਣਤੀ ਚ ਪਹੁੰਚੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁੱਟਿਆ- ਮਾਰਿਆ ਤੇ ਘੜੀਸਿਆ ਗਿਆ । ਮੋਦੀ ਸਰਕਾਰ ਦਾ ਇਹ ਵਿਹਾਰ ਬਰਦਾਸ਼ਤ ਕਰਨ ਯੋਗ ਨਹੀਂ ਸੀ। ਸੰਯੁਕਤ ਕਿਸਾਨ ਮੋਰਚਾ ਭਾਰਤ ਸਮੇਤ ਭਾਕਿਯੂ ਏਕਤਾ ਉਗਰਾਹਾਂ ਜਥੇਬੰਦੀਆਂ ਦੇ ਹਮਾਇਤੀ ਐਲਾਨ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਝੁਕਣਾ ਪਿਆ ਸਿੱਖਿਆ ਮੰਤਰੀ ਧਰਮਿੰਦਰ ਸਿੰਘ ਪ੍ਰਧਾਨ ਨੂੰ ਅਸਤੀਫਾ ਤੇ ਸਾਰੀਆਂ ਮੰਗਾਂ ਪ੍ਰਵਾਨ ਕਰਨੀਆਂ ਪਈਆਂ ਪੰਜਾਬ ਭਰ ਵਿੱਚ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜ਼ਿਲਾ ਕੇਂਦਰ ’ਤੇ ਕਿਸਾਨਾਂ ਨੇ ਇੱਕਠੇ ਹੋ ਕੇ ਜੇਤੂ ਰੈਲੀ ਜ਼ੋਰਦਾਰ ਧਰਨੇ ਪ੍ਰਦਰਸ਼ਨ ਕੀਤੇ। ਜਥੇਬੰਦੀ ਨੇ ਸਭਨਾਂ ਲੋਕ ਪੱਖੀ ਤੇ ਜਮਹੂਰੀ ਇਨਸਾਫ ਪਸੰਦ ਹਿੱਸਿਆਂ ਨੂੰ ਅਪੀਲ ਕੀਤੀ ਕਿ ਉਹ ਮੋਦੀ ਸਰਕਾਰ ਦੇ ਇਸ ਜਬਰ ਖਿਲਾਫ ਸੜਕਾਂ ’ਤੇ ਨਿੱਤਰਨ। ਰੈਲੀ ਵਿੱਚ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅ,ਜੈਬ ਸਿੰਘ ਮੱਲਣ ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ, ਧੂਲਕੋਟ ਲੰਬੀ ਬਲਾਕ ਦੇ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਮਲੋਟ ਬਲਾਕ ਦੇ ਪ੍ਰਧਾਨ ਸੁਖਦੇਵ ਸਿੰਘ ਮਲੋਟ ਮੁਕਤਸਰ ਬਲਾਕ ਦੇ ਪ੍ਰਧਾਨ ਰਾਜਾ ਸਿੰਘ ਮਹਾਂ ਬੱਧਰ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ ਆਦਿ ਬੁਲਾਰਿਆਂ ਤੋਂ ਬਿਨਾਂ ਬਲਾਕਾਂ ਤੇ ਪਿੰਡਾਂ ਦੇ ਪ੍ਰਧਾਨ ਸਕੱਤਰ ਸਰਗਰਮ ਵਰਕਰ ਸਮੇਂਤ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਕਾਕਾ ਸਿੰਘ ਖੁੰਡੇ ਹਲਾਲ ਬਾਜ਼ ਸਿੰਘ ਭੁੱਟੀਵਾਲਾ ਜਸਵਿੰਦਰ ਸਿੰਘ ਸੱਗੂਧੋਣ ਗੀਤ ਕਾਰ ਹਰਦੀਪ ਸਿੰਘ ਮਲੋਟ ਵੱਡੀ ਗਿਣਤੀ ਕਿਸਾਨ ਮਜ਼ਦੂਰ ਜਥੇਬੰਦੀਆਂ ਵੀ ਹਾਜ਼ਰ ਸਨ।