- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਕੇਯੂ ਏਕਤਾ (ਉਗਰਾਹਾਂ) ਵੱਲੋਂ ਪਿੰਡ ਕੋਟਲੀ ਅਬਲੂ ’ਚ ਮੁੱਖ ਮੰਤਰੀ ਅਤੇ ਨਸ਼ਾ-ਤਸਕਰ ਗੱਠਜੋੜ ਦੇ ਫੂਕੇ ਪੁਤਲੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਪਰਵਿੰਦਰ ਸਿੰਘ ਝੋਟਾ ਮਾਨਸਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਕੋਟਲੀ ਅਬਲੂ ਵਿਖੇ ਜਨਤਕ ਇਕੱਠ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਫੂਕ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੇ ਫੈਲਾਅ ਲਈ ਸਿਆਸਤਦਾਨਾਂ, ਪੁਲਿਸ-ਪ੍ਰਸ਼ਾਸਨ ਅਤੇ ਤਸਕਰਾਂ ਦਾ ਤਿੰਨ-ਧਿਰੀ ਗੱਠਜੋੜ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਮਹਿਜ਼ ਇੱਕ ਡਰਾਮਾ ਹੈ, ਜੋ ਨਸ਼ਾ ਤਸਕਰਾਂ ਦੀ ਪੁਸ਼ਤ-ਪਨਾਹੀ ਕਰਦਿਆਂ ਉਲਟਾ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਪਿੱਛੇ ਛੁਪੇ ਵੱਡੇ ਨਸ਼ਾ ਤਸਕਰਾਂ ਤੇ ਰਾਜਸੀ-ਪ੍ਰਸ਼ਾਸਨਿਕ ਸਰਪ੍ਰਸਤਾਂ ਨੂੰ ਨਸ਼ਰ ਕਰਕੇ ਕਾਰਵਾਈ ਕੀਤੀ ਜਾਵੇ। ਪਰਵਿੰਦਰ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਨ੍ਹਾਂ ਦੀ ਧਰਮਪਤਨੀ ਮਨਪ੍ਰੀਤ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇ। ਜ਼ਖ਼ਮੀਆਂ ਦੇ ਸਰਕਾਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਨੂੰ ਵੀ ਯੋਗ ਮੁਆਵਜ਼ਾ ਦਿੱਤਾ ਜਾਵੇ। ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਗੈਂਗਸਟਰਾਂ ਦੇ ਗੱਠਜੋੜ ਨੂੰ ਤੋੜ ਕੇ ਇਸ ਧੰਦੇ ’ਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਨਸ਼ਾ ਤਸਕਰੀ ਦੀਆਂ ਅੰਤਰਰਾਸ਼ਟਰੀ ਲੜੀਆਂ ਤੋੜੀਆਂ ਜਾਣ, ਦੇਸ਼ ਅੰਦਰ ਬਣਨ ਵਾਲੀਆਂ ਸਿੰਥੈਟਿਕ ਡਰੱਗਜ਼ ਦੀਆਂ ਫੈਕਟਰੀਆਂ ਬੰਦ ਕਰਵਾਈਆਂ ਜਾਣ ਅਤੇ ਸਰਹੱਦਾਂ