
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਕਿਯੂ ਏਕਤਾ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਅਣਮਿੱਥੇ ਸਮੇਂ ਪੱਕਾ ਮੋਰਚਾ ਦਿਨ ਰਾਤ ਜਾਰੀ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ ’ਤੇ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਲੈਂਡ ਪੂਲਿੰਗ ਨੀਤੀ ਵਿਰੁੱਧ 30 ਅਗਸਤ ਤੋਂ ਜ਼ਿਲ੍ਹਾ ਹੈਡਕੁਆਰਟਰਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਦਿਨ ਰਾਤ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ। ਵੱਖਰੇ ਮਤੇ ਰਾਹੀਂ ਪਿਛਲੇ ਦਿਨੀਂ ਤਲਵੰਡੀ ਸਲੇਮ ਕਵੀ ਅਵਤਾਰ ਪਾਸ਼ ਯਾਦਗਾਰੀ ਖ਼ਤਮ ਕਰਨ ਦੀ ਸਰਪੰਚ ਚਾਲ ਦੀ ਅੱਜ ਇੱਕਠ ਨੇ ਨਿੰਦਾ ਕਰਦਿਆਂ ਮੰਗ ਕੀਤੀ ਕਿ ਯਾਦਗਾਰ ਨੂੰ ਸ਼ਹੀਦੀ ਯਾਦਗਾਰ ਦਾ ਦਰਜਾ ਦਿੱਤਾ ਜਾਵੇ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਗੁਰਪਾਸ ਸਿੰਘ ਸਿੰਘੇਵਾਲਾ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਮੁਕਤਸਰ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਹਰਫੂਲ ਸਿੰਘ ਭਾਗਸਰ, ਲੰਬੀ ਬਲਾਕ ਦੇ ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ ਨੇ ਪੰਜਾਬ ਤੇ ਕੇਂਦਰ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਜ਼ਮੀਨਾਂ ਖੋਹਣ ਵਾਲੀ ਲੁਟੇਰੀ ਲੈਂਡ ਪੂਲਿੰਗ ਨੀਤੀ ਦੁਬਾਰਾ ਲਿਆਂਦੀ ਜਾ ਰਹੀ ਹੈ ਉੱਥੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਕਰ ਮੁਕਤ ਡੇਅਰੀ ਫਾਰਮਿੰਗ ਸਮਝੌਤਾ ਵਾਰਤਾ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਜਿਸ ਨਾਲ ਦੇਸ਼ ਦੇ ਕਰੋੜਾਂ ਲੋਕਾਂ ਤੇ ਭਾਰੀ ਬੋਝ ਪਾਇਆ ਜਾ ਰਿਹਾ ਹੈ ਜਿਸ ਨਾਲ ਜਿੱਥੇ ਦਾਣਾ ਮੰਡੀਆਂ ਖ਼ਤਮ ਹੋਣਗੀਆਂ ਉਥੇ ਮੰਡੀ ਨਾਲ ਜੁੜੇ ਕਿਸਾਨਾਂ ਮਜ਼ਦੂਰਾਂ ਦਾ ਉਜਾੜਾ, ਆੜਤੀਏ ਮੁਨੀਮ ਵਪਾਰੀ ਲੇਬਰ ਮਜ਼ਦੂਰ ਬੇਰੁਜ਼ਗਾਰ ਹੋਣਗੇ ਉਥੇ ਛੋਟੀ ਵੱਡੀ ਸਨਅਤ ਡੇਅਰੀ ਫਾਰਮਿੰਗ ਦੁੱਧ ਦਾ ਧੰਦਾ ਵੀ ਪ੍ਰਭਾਵਿਤ ਹੋਵੇਗਾ ਜਿਸਨੂੰ ਸੰਘਰਸ਼ੀਲ ਕਿਸਾਨ ਮਜ਼ਦੂਰ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਵਿੱਚ ਕੰਪਨੀਆਂ ਰਾਹੀਂ ਮੈਪ ਪੈਮਾਇਸ਼ ਲਈ ਡਰੋਨ ਚਲਾਏ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਹਰ ਤਰ੍ਹਾਂ ਦੇ ਕਾਲੇ ਕਾਨੂੰਨਾਂ, ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਨੀਤੀਆਂ ਨੂੰ ਰੱਦ ਕੀਤਾ ਜਾਵੇ। ਜ਼ਮੀਨਾਂ ਤੇ ਡਰੋਨ ਚਲਾਉਣ ਦੀ ਨੀਤੀ ਰੱਦ ਕਰਨ, ਫਸਲਾਂ ਦੇ ਭਾਅ ਡਾ. ਸੁਆਮੀ ਨਾਥਨ ਦੀ ਰੀਪੋਰਟ ਸੀਟੂ 50% ਨਾਲ ਭਾਅ ਗਰੰਟੀ ਕਾਨੂੰਨ ਲਾਗੂ ਕੀਤਾ ਜਾਵੇ, ਕਾਸਤਕਾਰਾਂ ਕਿਸਾਨਾਂ ਮਜ਼ਦੂਰਾਂ ਨੂੰ ਜ਼ਮੀਨੀ ਮਾਲਕੀ ਹੱਕ ਦਿੱਤੇ ਜਾਣ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 -10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਮਜ਼ਦੂਰਾਂ ਦੇ ਸਾਰੇ ਕਰਜ਼ੇ ਖ਼ਤਮ ਕੀਤੇ ਜਾਣ, 60 ਸਾਲ ਤੇ 10,000/- ਰੁਪਏ ਬੁੱਢਾਪਾ ਤੇ ਵਿਧਵਾ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਗੜੇਮਾਰੀ ਮੀਹਾਂ ਨਾਲ ਫਸਲਾਂ ਦੇ ਮੁਆਵਜ਼ੇ ਦਿੱਤੇ ਜਾਣ, ਉਨ੍ਹਾਂ ਭਰਾਤਰੀ ਜਥੇਬੰਦੀਆਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਮੇਹਨਤਕਸ਼ ਲੋਕਾਂ ਨੂੰ ਮੋਰਚੇ ’ਚ ਵੱਡੀ ਗਿਣਤੀ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਹਰਪਾਲ ਸਿੰਘ ਚੀਮਾ ਧੂਲਕੋਟ, ਲੰਬੀ ਬਲਾਕ ਦੇ ਗੁਰਤੇਜ ਸਿੰਘ ਖੁੱਡੀਆਂ, ਗੁਰਸੇਵਕ ਸਿੰਘ ਲੰਬੀ, ਮਾ. ਕੁਲਵੀਰ ਸਿੰਘ ਭਾਗਸਰ, ਜਸਵੀਰ ਸਿੰਘ ਗੰਧੜ, ਦਰਸ਼ਨ ਸਿੰਘ ਲੱਖੇਵਾਲੀ, ਖੁਸ਼ਹਾਲ ਸਿੰਘ ਵੰਗਲ, ਬੋਹੜ ਸਿੰਘ ਮਲੋਟ, ਮਾ. ਰਾਮ ਸਵਰਨ ਸਿੰਘ ਲੱਖੇਵਾਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਤਰਸੇਮ ਖੁੰਡੇ ਹਲਾਲ, ਲੋਕ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂ ਪਿਆਰਾ ਲਾਲ ਪਿੰਡਾਂ ਦੇ ਪ੍ਰਧਾਨ ਸਕੱਤਰ ਸਰਗਰਮ ਵਰਕਰ ਆਦਿ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ।