ਭਾਕਿਯੂ ਉਗਰਾਹਾਂ ਨੇ ਡੀਸੀ ਦਫਤਰ ਦੇ ਸਾਰੇ ਗੇਟ ਕੀਤੇ ਬੰਦ ਭਾਕਿਯੂ ਉਗਰਾਹਾਂ ਨੇ ਡੀਸੀ ਦਫਤਰ ਦੇ ਸਾਰੇ ਗੇਟ ਕੀਤੇ ਬੰਦ
Publish Date: Mon, 05 Oct 2026 03:30 PM (IST)
Updated Date: Mon, 05 Oct 2026 03:32 PM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਇੱਥੋਂ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਰੇ ਗੇਟਾਂ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਕਰਕੇ ਦਫਤਰ ਵਿੱਚ ਆਉਣਾ-ਜਾਣ ਠੱਪ ਹੋ ਗਿਆ ਹੈ। ਪੁਲਿਸ ਕਰਮੀ ਵੱਡੀ ਗਿਣਤੀ ’ਚ ਤਾਇਨਾਤ ਕੀਤੇ ਗਏ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਲੰਬੀ ਬਲਾਕ ਦੇ ਕਮੇਟੀ ਮੈਂਬਰ ਡਾ. ਹਰਪਾਲ ਸਿੰਘ ਕਿੱਲਿਆਂਵਾਲੀ, ਜਨਰਲ ਸਕੱਤਰ ਮਲਕੀਤ ਸਿੰਘ ਗੱਗੜ, ਵਿੱਤ ਸਕੱਤਰ ਮਨੋਹਰ ਸਿੰਘ ਸਿੱਖਵਾਲਾ, ਬੋਹੜ ਸਿੰਘ ਮਲੋਟ, ਹਰਫੂਲ ਸਿੰਘ ਭਾਗਸਰ, ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਆਖਿਆ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਲੈਂਡ ਪੂਲਿੰਗ ਪਾਲਸੀ ਦੀ ਵਾਪਸੀ, ਜਮੀਨਾਂ ਦੇ ਮਾਲਕੀ ਹੱਕ ਕਰਜ਼ਾ ਮੁਕਤੀ ਅਤੇ ਹੋਰ ਪੁਲਿਸ ਕੇਸ ਜ਼ਬਰ ਦੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦਾ ਘਿਰਾਓ ਸ਼ੁਰੂ ਕੀਤਾ। ਮੰਗਾਂ ਲਾਗੂ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਵਿਧਾਨ ਸਭਾ ਦਾ ਸੈਸ਼ਨ ਜਲਦੀ ਬੁਲਾਇਆ ਜਾਵੇ। ਵਿਧਾਨ ਸਭਾ ਸੈਸ਼ਨ ’ਚ ਲੈਂਡ ਪੁਲਿੰਗ ਪਾਲਿਸੀ ਰੱਦ ਕਰਨ ਦਾ ਮਤਾ ਪਾਸ ਕਰਕੇ ਰੱਦ ਕੀਤਾ ਜਾਵੇ। ਖੇਤਾਂ ’ਚ ਮੈਪ ਪੈਮਾਇਸ਼ ਡਰੋਨ ਚਲਾਉਣੇ ਬੰਦ ਕੀਤੇ ਜਾਣ। ਇਸ ਮੌਕੇ ਗਿੱਦੜਬਾਹਾ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਪਿੱਪਲ ਸਿੰਘ, ਲਾਭ ਸਿੰਘ ਸਿੱਖ ਵਾਲਾ, ਜੋਗਿੰਦਰ ਸਿੰਘ ਭੁੱਲਰ, ਗੁਰਤੇਜ ਸਿੰਘ ਖੁੱਡੀਆਂ, ਗੁਰਸੇਵਕ ਸਿੰਘ ਲੰਬੀ, ਬਿੱਟੂ ਸਿੰਘ ਮੱਲਣ, ਜਸਵੀਰ ਸਿੰਘ, ਮਾ. ਗੁਰਚਰਨ ਸਿੰਘ ਗੰਧੜ, ਖੁਸ਼ਹਾਲ ਸਿੰਘ ਵੰਗਲ, ਹਰਨੇਕ ਸਿੰਘ ਰੰਧਾਵਾ, ਗੀਤਕਾਰ ਹਰਦੀਪ ਸਿੰਘ, ਮਲੋਟ ਪਿੰਡ ਇਕਾਈ ਦੇ ਪ੍ਰਧਾਨ ਸਕੱਤਰ ਆਦਿ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ।