ਬੀਕੇਯੂ ਏਕਤਾ ਉਗਰਾਹਾਂ ਨੇ ਭਲਕੇ ਦੇ ਧਰਨੇ ਸਬੰਧੀ ਕੀਤੀ ਚਰਚਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਪੱਧਰੀ ਮੀਟਿੰਗ ਹੋਈ
Publish Date: Mon, 16 Feb 2026 05:44 PM (IST)
Updated Date: Mon, 16 Feb 2026 05:45 PM (IST)

ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਗਿੱਦੜਬਾਹਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਗਿੱਦੜਬਾਹਾ ਦੀ ਮੀਟਿੰਗ ਗੁਰਦੁਆਰਾ ਗੁਪਤਸਰ ਛੱਤਿਆਣਾ ਵਿਖੇ ਹੋਈ ਜਿਸ ’ਚ ਦਸ ਮਹੀਨਿਆਂ ਤੋਂ ਜੇਲ੍ਹ ’ਚ ਬੰਦ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਤੇ ਸ਼ਗਨਦੀਪ ਸਿੰਘ ਜਿਉਂਦ ਦੀ ਪੱਕੀ ਰਿਹਾਈ ਨੂੰ ਲੈ ਕੇ 18 ਫਰਵਰੀ ਨੂੰ ਬਠਿੰਡਾ ਡੀਸੀ ਦਫਤਰ ਅੱਗੇ ਰੋਸ ਧਰਨਾ ਨੂੰ ਲੈ ਕੇ ਮੀਟਿੰਗ ’ਚ ਵਿਚਾਰ ਵਟਾਂਦਰਾ ਕਰਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸਹਾਇਕ ਸਕੱਤਰ ਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਮੱਲਣ ਨੇ ਦੱਸਿਆ ਕਿ ਪਿਛਲੇ ਦਸ ਮਹੀਨਿਆਂ ਤੋਂ ਜ਼ਿਲ੍ਹਾ ਬਠਿੰਡਾ ਰਾਮਪੁਰਾ ਬਲਾਕ ਦੇ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਤੇ ਸ਼ਗਨਦੀਪ ਸਿੰਘ ਜਿਉਂਦ ’ਤੇ ਦਰਜ ਝੂਠੇ ਪਰਚੇ ਰੱਦ ਕਰਕੇ ਉਕਤ ਆਗੂਆਂ ਦੀ ਪੱਕੀ ਰਿਹਾਈ ਤੱਕ ਪੱਕਾ ਮੋਰਚਾ 6 ਫਰਵਰੀ ਨੂੰ ਬਠਿੰਡਾ ਜਾ ਰਹੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਛਾਪੇਮਾਰੀ ਲਾਠੀਚਾਰਜ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਪਰ ਕਿਸਾਨ ਅੰਦੋਲਨਕਾਰੀ ਅੱਗੇ ਵਧਣ ਲੱਗੇ ਪ੍ਰਸ਼ਾਸਨ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਪਰ ਪੁਲਿਸ ਪ੍ਰਸ਼ਾਸਨ ਨੇ 14 ਫਰਵਰੀ ਤੱਕ ਦਾ ਸਮਾਂ ਮੰਗਿਆ ਸੀ ਪਰ ਹੁਣ 18 ਫਰਵਰੀ ਪੇਸ਼ੀ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਦੀ ਨਿੰਦਾ ਕੀਤੀ ਤੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਮੀਟਿੰਗ ’ਚ ਸ਼ਾਮਲ ਆਗੂਆਂ ਵੱਲੋਂ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਬਜਟ ’ਚ ਜੋ ਕਿ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 22 ਫ਼ਰਵਰੀ ਨੂੰ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਤੇ ਆਮ ਆਦਮੀ ਪਾਰਟੀ ਦੀ ਬੀਬੀ ਬਲਜੀਤ ਕੌਰ ਮਲੋਟ ਦੀ ਰਹਾਇਸ਼ ਅੱਗੇ ਰੋਸ ਧਰਨਾ ਤੇ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ, ਹਰਪਾਲ ਸਿੰਘ ਚੀਮਾ, ਭੋਲਾ ਸਿੰਘ, ਸਾਧੂ ਸਿੰਘ, ਅਜੈਬ ਸਿੰਘ, ਗੁਰਦੇਵ ਸਿੰਘ, ਜਗਰਾਜ ਸਿੰਘ, ਸੁਖਦੇਵ ਦਾਸ, ਰਣਜੀਤ ਸਿੰਘ ਖਾਲਸਾ ਜਗਰੂਪ ਸਿੰਘ, ਜਗਸੀਰ ਸਿੰਘ ਘਾਲੀ ਖਾਲਸਾ, ਸੁਖਦੇਵ ਸਿੰਘ ਤੇ ਬੇਅੰਤ ਸਿੰਘ ਗਿਲਜੇਵਾਲਾ ਆਦਿ ਕਿਸਾਨ ਆਗੂ ਹਾਜ਼ਰ ਸਨ।