‘ਮੇਰਾ ਯੁਵਾ ਭਾਰਤ’ ਤਹਿਤ ਕੋਟਭਾਈ ਵਿਖੇ ਬਲਾਕ ਪੱਧਰੀ ਟੂਰਨਾਮੈਂਟ ਕਰਵਾਇਆ
ਮੇਰਾ ਯੁਵਾ ਭਾਰਤ ਤਹਿਤ ਪਿੰਡ ਕੋਟਭਾਈ ਵਿਖੇ ਬਲਾਕ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ
Publish Date: Sun, 15 Feb 2026 04:40 PM (IST)
Updated Date: Sun, 15 Feb 2026 04:42 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਮੇਰਾ ਯੁਵਾ ਭਾਰਤ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਬਾਬਾ ਦੀਪ ਸਿੰਘ ਸਪੋਰਟਸ ਅਤੇ ਵੈੱਲਫੇਅਰ ਕਲੱਬ ਪਿੰਡ ਕੋਟਭਾਈ ਦੇ ਸਹਿਯੋਗ ਨਾਲ ਪਿੰਡ ਕੋਟਭਾਈ ਵਿਖੇ ਬਲਾਕ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਇਸ ਖੇਡ ਟੂਰਨਾਮੈਂਟ ’ਚ ਜਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਸਕੱਤਰ ਸਵਰਨਜੀਤ ਸਿੰਘ ਕੋਟਭਾਈ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਫੁੱਟਬਾਲ, ਰੱਸਾਕੱਸ਼ੀ, ਲੰਬੀ ਛਲਾਂਗ ਅਤੇ ਦੌੜਾ ਆਦਿ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਫੁੱਟਬਾਲ ਮੁਕਾਬਲਿਆਂ ਵਿਚ ਛੱਤਿਆਣਾ-ਏ ਟੀਮ ਨੇ ਪਹਿਲਾ ਸਥਾਨ ਅਤੇ ਛੱਤਿਆਆਣਾ-ਬੀ ਟੀਮ ਨੇ ਦੂਜਾ ਸਥਾਨ, ਲੜਕਿਆਂ ਦੀ 400 ਮੀਟਰ ਦੌੜ ਵਿਚ ਵਕੀਲ ਸਿੰਘ ਨੇ ਪਹਿਲਾ, ਪ੍ਰਭਜੋਤ ਸਿੰਘ ਨੇ ਦੂਜਾ ਤੇ ਹਰਪ੍ਰੀਤ ਸਿੰਘ ਨੇ ਤੀਜਾ ਸਥਾਨ ਅਤੇ ਲੜਕੀਆਂ ਦੀ 400 ਮੀਟਰ ਦੌੜ ਵਿਚ ਹਰਪ੍ਰੀਤ ਕੌਰ ਨੇ ਪਹਿਲਾ ਤੇ ਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੇ ਲੰਬੀ ਛਲਾਂਗ ਮੁਕਾਬਲਿਆਂ ਵਿਚ ਹਰਪ੍ਰੀਤ ਸਿੰਘ ਨੇ ਪਹਿਲਾ ਤੇ ਪ੍ਰਭਜੋਤ ਸਿੰਘ ਨੇ ਦੂਜਾ ਸਥਾਨ ਅਤੇ ਲੜਕੀਆਂ ਦੇ ਲੰਬੀ ਛਲਾਂਗ ਮੁਕਾਬਲਿਆਂ ਵਿਚ ਮਨਪ੍ਰੀਤ ਕੌਰ ਨੇ ਪਹਿਲਾ ਤੇ ਸਹਿਜਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਰੱਸਾਕੱਸ਼ੀ ਮੁਕਾਬਲਿਆਂ ਵਿਚ ਬਾਬਾ ਦੀਪ ਸਿੰਘ ਕਲੱਬ ਕੋਟਭਾਈ ਨੇ ਪਹਿਲਾ ਤੇ ਗੁਰੂ ਗੋਰਖ ਨਾਥ ਕਲੱਬ ਕੋਟਭਾਈ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮੁੱਖ ਮਹਿਮਾਨ ਜਿਲ੍ਹਾ ਯੂਥ ਅਫਸਰ ਗੁਰਪ੍ਰੀਤ ਸਿੰਘ ਵੱਲੋਂ ਟੂਰਨਾਮੈਂਟ ਦੇ ਜੇਤੂ ਰਹੇ ਖਿਡਾਰੀਆਂ ਅਤੇ ਟੀਮਾਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ, ਕੈਸ਼ੀਅਰ ਜਸ਼ਨਦੀਪ ਸਿੰਘ, ਸਕੱਤਰ ਸਵਰਨਜੀਤ ਸਿੰਘ ਅਤੇ ਕਲੱਬ ਦੇ ਹੋਰਨਾਂ ਮੈਂਬਰਾਂ ਤੋਂ ਇਲਾਵਾ ਪਿੰਡ ਦੇ ਸੇਵਾਮੁਕਤ ਏਐੱਸਆਈ ਜਸਵਿੰਦਰ ਸਿੰਘ ਵੀ ਮੌਜੂਦ ਸਨ।