ਬੁੱਟਰ ਸ਼ਰੀਂਹ ’ਚ ਲਾਇਆ ਖ਼ੂਨਦਾਨ ਕੈਂਪ
ਪਿੰਡ ਬੁੱਟਰ ਸ਼ਰੀਂਹ ਵਿਖੇ ਲਗਾਇਆ ਖੂਨਦਾਨ ਕੈਂਪ
Publish Date: Sat, 14 Mar 2026 04:47 PM (IST)
Updated Date: Sat, 14 Mar 2026 04:48 PM (IST)

- ਨੌਜਵਾਨਾਂ ਨੇ ਵਧ ਚੜ੍ਹ ਕੇ ਕੀਤਾ ਖ਼ੂਨਦਾਨ, 62 ਯੂਨਿਟ ਖੂਨ ਇਕੱਤਰ ਜਗਸੀਰ/ਬਾਘਲਾ, ਪੰਜਾਬੀ ਜਾਗਰਣ ਗਿੱਦੜਬਾਹਾ/ਦੋਦਾ : ਅੱਜ ਦੇਸੀ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਪਿੰਡ ਬੁੱਟਰ ਸ਼ਰੀਂਹ ਦੇ ਨੌਜਵਾਨਾਂ ਅਤੇ ਸਮੂਹ ਨਗਰ ਵਾਸੀਆਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਿੰਡ ਬੁੱਟਰ ਸ਼ਰੀਂਹ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ। ਉਕਤ ਕੈਂਪ ਦੌਰਾਨ ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਮਲੋਟ ਡਾ. ਰਾਜਿੰਦਰ ਕੁਮਾਰ ਅਤੇ ਡਾ. ਆਸਤਾ ਨਰੂਲਾ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਮਲੋਟ ਦੀ ਬਲੱਡ ਬੈਂਕ ਦੀ ਟੀਮ ਵੱਲੋਂ ਕੈਂਪ ਦੌਰਾਨ ਖੂਨ ਇਕੱਤਰ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪਿੰਡ ਬੁੱਟਰ ਸ਼ਰੀਂਹ ਦੇ ਨੌਜਵਾਨਾਂ ਨੇ ਦੱਸਿਆ ਕਿ ਕੈਂਪ ਦੌਰਾਨ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਖ਼ੂਨਦਾਨ ਕੀਤਾ ਜਿਸ ਵਿੱਚ 62 ਯੂਨਿਟ ਖ਼ੂਨਦਾਨ ਕਰ ਕੇ ਇੱਕ ਛੋਟੇ ਜਿਹੇ ਪਿੰਡ ’ਚ ਰਿਕਾਰਡ ਬਣਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ, ਨਗਰ ਪੰਚਾਇਤ ਅਤੇ ਸਮੂਹ ਸੰਗਤਾਂ ਵੱਲੋ ਖ਼ੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਆਸਤਾ ਨਰੂਲਾ ਨੇ ਕਿਹਾ ਕਿ ਤੁਹਾਡੇ ਵਲੋਂ ਦਿੱਤਾ ਗਿਆ ਖੂਨ ਬਲੱਡ ਬੈਂਕ ’ਚ ਟੈਸਟ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ’ਚ ਆਉਣ ਵਾਲੇ ਲੋੜਵੰਦ ਮਰੀਜ਼ਾਂ ਜਿਨ੍ਹਾਂ ’ਚ ਖੂਨ ਦੀ ਕਮੀ ਹੁੰਦੀ ਹੈ ਨੂੰ ਬਿਲਕੁਲ ਮੁਫਤ ਦਿੱਤਾ ਜਾਵੇਗਾ। ਇਸ ਮੌਕੇ ਚਮਕੌਰ ਸਿੰਘ ਐਮਐੱਲਟੀ ਨੇ ਕਿਹਾ ਕਿ ਕੋਈ ਵੀ ਤੰਦਰੁਸਤ ਵਿਅਕਤੀ ਜਿਸ ਦੀ ਉਮਰ 18 ਤੋਂ 55 ਸਾਲ ਹੈ ਅਤੇ ਉਸ ਦਾ ਭਾਰ 48 ਕਿੱਲੋ ਤੋਂ ਜ਼ਿਆਦਾ ਹੈ ਅਤੇ ਉਹ ਕੋਈ ਬੀਪੀ ਜਾਂ ਹੋਰ ਮੈਡੀਸਨ ਲਗਾਤਾਰ ਨਹੀਂ ਖਾਂਦਾ ਉਹ ਹਰ ਤਿੰਨ ਮਹੀਨਿਆਂ ਬਾਅਦ ਖ਼ੂਨਦਾਨ ਕਰ ਸਕਦਾ ਹੈ। ਇਸ ਕੈਂਪ ’ਚ ਸਬ ਸੈਂਟਰ ਧੂਲਕੋਟ ਅਤੇ ਦੋਦਾ ਦੇ ਸਟਾਫ ਸੁਖਵਿੰਦਰ ਸਿੰਘ ਐੱਸਆਈ, ਵੀਰਪਾਲ ਕੌਰ ਸੀਐੱਚਓ, ਸੁਖਵੀਰ ਕੌਰ ਐੱਮਪੀਐੱਚ ਫੀਮੇਲ, ਗੁਰਪ੍ਰੀਤ ਸਿੰਘ ਐੱਮਪੀਐੱਚ ਮੇਲ ਅਤੇ ਪਰਵਿੰਦਰ ਕੌਰ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ। ਇਸ ਦੋਰਾਨ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੌ ਡਾਕਟਰਾਂ ਦੀ ਟੀਮ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਭ ਦਾ ਕੈਂਪ ਵਿੱਚ ਹਿੱਸਾ ਲੈਣ ਤੇ ਧੰਨਵਾਦ ਕੀਤਾ ਗਿਆ। ਇਸ ਮੋਕੇ ਪਵਨ ਕੁਮਾਰ ਐੱਮਐੱਲਟੀ, ਬਲਜਿੰਦਰ ਸਿੰਘ, ਸੁਖਪਾਲ ਡਰਾਈਵਰ, ਜੱਥੇਦਾਰ ਕੌਰ ਸਿੰਘ, ਧਰਮਵੀਰ ਸਿੰਘ ਮੈਂਬਰ ਪੰਚਾਇਤ, ਲਖਵਿੰਦਰ ਸਿੰਘ ਪੰਚ, ਗੁਰਪਿਆਰ ਸਿੰਘ, ਜਸਵਿੰਦਰ ਸਿੰਘ ਕੈਨੇਡਾ, ਜਸਵੀਰ ਮੈਂਬਰ, ਗੁਰਪਿਆਰ ਸਿੰਘ, ਡਾ. ਗੁਰਪ੍ਰੀਤ ਸਿੰਘ, ਮਹਿਮਾ ਸਿੰਘ, ਜਗਤਾਰ ਸਿੰਘ, ਸੁਖਦੀਪ ਸਿੰਘ, ਮੇਜਰ ਸਿੰਘ, ਸੁਖਰਾਜ ਮਾਸਟਰ, ਅਮਨਦੀਪ ਮਾਸਟਰ, ਬਲਰਾਜ ਸਿੰਘ, ਗੁਰਮੀਤ ਪ੍ਰਧਾਨ, ਬਲਜੀਤ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਡਾ. ਮੇਜਰ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਸੁਖਪਾਲ ਪਟਵਾਰੀ, ਹਰਦੀਪ ਸਿੰਘ, ਹਰਦੀਪ ਹੈਪੀ, ਗੁਰਪ੍ਰੀਤ ਹੈਪੀ, ਜਿੰਦਰ ਸਿੰਘ, ਚਰਨਾ ਖਾਲਸਾ, ਰਘਵੰਤ ਸਿੰਘ, ਰਮਨਦੀਪ ਸਿੰਘ, ਬੋਹੜ ਸਿੰਘ, ਸੱਤਾ ਕਬੱਡੀ ਖਿਡਾਰੀ, ਸੁਖਦੀਪ ਸਿੰਘ ਅਰਸ਼ਦੀਪ ਸਿੰਘ ਆਦਿ ਮੌਜੂਦ ਸਨ।