- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪਥਰਾਲਾ ਨੇੜੇ ਬਠਿੰਡਾ-ਬੀਕਾਨੇਰ ਰੇਲਵੇ ਲਾਈਨ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇਅ ’ਤੇ ਪੈਂਦੇ ਪਿੰਡ ਪਥਰਾਲਾ ਨੇੜੇ ਬਠਿੰਡਾ-ਬੀਕਾਨੇਰ ਰੇਲਵੇ ਲਾਈਨ ਕੋਲੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਚਰਚਾ ਫੈਲ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਚੌਕੀ ਸੰਗਤ ਦੇ ਹੌਲਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਕੋਲੋਂ ਅਜਿਹਾ ਕੋਈ ਦਸਤਾਵੇਜ਼ ਜਾਂ ਵਸਤੂ ਨਹੀਂ ਮਿਲੀ, ਜਿਸ ਰਾਹੀਂ ਉਸਦੀ ਪਛਾਣ ਹੋ ਸਕੇ। ਪ੍ਰਾਇਮਰੀ ਜਾਂਚ ਦੌਰਾਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵਿਅਕਤੀ ਦੀ ਮੌਤ ਚੱਲਦੀ ਰੇਲਗੱਡੀ ਤੋਂ ਡਿੱਗਣ ਕਾਰਨ ਹੋਈ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 38-40 ਸਾਲ ਲੱਗਦੀ ਹੈ। ਉਸਨੇ ਲਾਲ, ਕਾਲੇ ਅਤੇ ਪੀਲੇ ਰੰਗ ਦੀ ਟੀ-ਸ਼ਰਟ ਅਤੇ ਸਲੇਟੀ ਤੇ ਸਫ਼ੈਦ ਧਾਰੀਆਂ ਵਾਲੀ ਕੈਪਰੀ ਪਾਈ ਹੋਈ ਹੈ। ਉਸਦੀ ਸੱਜੀ ਬਾਂਹ ’ਤੇ ਕਿਸੇ ਮਹਾਤਮਾ ਦਾ ਵੱਡਾ ਟੈਟੂ ਬਣਿਆ ਹੋਇਆ ਹੈ, ਜੋ ਉਸ ਦੀ ਪਛਾਣ ਕਰਨ ’ਚ ਮਹੱਤਵਪੂਰਨ ਸੁਰਾਗ ਬਣ ਸਕਦਾ ਹੈ। ਹੌਲਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਲਾਸ਼ ਦੀ ਪਛਾਣ ਨਾ ਹੋਣ ਕਾਰਨ ਮੰਡੀ ਡੱਬਵਾਲੀ ਐਂਬੂਲੈਂਸ ਟਰੱਸਟ ਦੇ ਹਰਪ੍ਰੀਤ ਸਿੰਘ ਦੀ ਮਦਦ ਨਾਲ ਲਾਸ਼ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ 72 ਘੰਟਿਆਂ ਲਈ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਉਪਰੋਕਤ ਹੁਲੀਏ ਜਾਂ ਟੈਟੂ ਦੇ ਆਧਾਰ