- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ਼ਤਿਹਾਰ ਦੀਆਂ ਸ਼ਰਤਾਂ ਪੂਰੀਆਂ ਕਰਦੇ ਨੌਜਵਾਨ ਜਲਦ ਤੋਂ ਜਲਦ ਕੈਂਪ ਕਾਲਝਰਾਣੀ ਵਿਖੇ ਫਿਜ਼ੀਕਲ ਟੈਸਟ ਤੇ ਲਿਖਤੀ ਪੇਪਰ ਦੀ ਤਿਆਰੀ ਲਈ ਰਿਪੋਰਟ ਕਰਨ। ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਤਜੁਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾਂਦੀ ਹੈ।

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫਤ ਪੂਰਵ ਸਿਖਲਾਈ ਕੈਂਪ ਸ਼ੁਰੂ ਹੋ ਚੁੱਕਾ ਹੈ।
ਇਹ ਜਾਣਕਾਰੀ ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ, ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਲਿਖਤੀ ਇਮਤਿਹਾਨ ਦੇ ਚੁੱਕੇ ਨੌਜਵਾਨ ਕੈਂਪ 'ਚ ਆ ਕੇ ਫਿਜ਼ੀਕਲ ਟਰਾਇਲ ਦੀ ਤਿਆਰੀ ਕਰ ਸਕਦੇ ਹਨ ਅਤੇ ਇਸਤੋਂ ਇਲਾਵਾ ਏਅਰ ਫੋਰਸ ’ਚ ਜਿਨ੍ਹਾਂ ਨੌਜਵਾਨਾਂ ਨੇ ਟੈਕਨੀਕਲ ਅਤੇ ਨਾਨ-ਟੈਕਨੀਕਲ ਵਾਸਤੇ ਅਪਲਾਈ ਕੀਤਾ ਹੋਇਆ ਹੈ ਉਹ ਵੀ ਕੈਂਪ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰ ਸਕਦੇ ਹਨ।
ਉਨ੍ਹਾਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ’ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ਼ਤਿਹਾਰ ਦੀਆਂ ਸ਼ਰਤਾਂ ਪੂਰੀਆਂ ਕਰਦੇ ਨੌਜਵਾਨ ਜਲਦ ਤੋਂ ਜਲਦ ਕੈਂਪ ਕਾਲਝਰਾਣੀ ਵਿਖੇ ਫਿਜ਼ੀਕਲ ਟੈਸਟ ਤੇ ਲਿਖਤੀ ਪੇਪਰ ਦੀ ਤਿਆਰੀ ਲਈ ਰਿਪੋਰਟ ਕਰਨ। ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਤਜੁਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾਂਦੀ ਹੈ।
ਉਕਤ ਜ਼ਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਮਿਤੀ 20, ਅਗਸਤ 2026 ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਨਿੱਜੀ ਤੌਰ 'ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ ਵਿਖੇ ਦਸਵੀਂ ਤੇ ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਅਤੇ ਐਡਮਿਟ ਕਾਰਡ ਦੀ ਫੋਟੋਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰਿਹਾਇਸ਼ੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋ ਨਾਲ ਲੈਕੇ ਫਿਜ਼ੀਕਲ ਤਿਆਰੀ ਲਈ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ। ਸਿਖ਼ਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ (ਸਪੈਸ਼ਲ ਡਾਈਟ)ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013, 94638-41615 'ਤੇ ਸੰਪਰਕ ਕੀਤਾ ਜਾ ਸਕਦਾ ਹੈ।