ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੜਕ ਨਿਰਮਾਣ ਦੀ ਸ਼ੁਰੂਆਤ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐੱਸਡੀ ਸਕੂਲ ਰੋਡ ਤੋਂ ਜੀਟੀਬੀ ਸਕੂਲ ਤੱਕ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ
Publish Date: Fri, 20 Feb 2026 05:08 PM (IST)
Updated Date: Fri, 20 Feb 2026 05:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਬੀਤੇ ਦਿਨੀਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਵਿਖੇ ਐੱਸਡੀ ਸਕੂਲ ਰੋਡ ਤੋਂ ਜੀਟੀਬੀ ਸਕੂਲ ਤੱਕ ਸੜਕ ਦੇ ਨਿਰਮਾਣ ਕੰਮ ਦੀ ਅਧਿਕਾਰਕ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੀ ਬੁਨਿਆਦੀ ਸੜਕ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ ਹੈ ਅਤੇ ਲੋਕਾਂ ਨੂੰ ਸੁਚੱਜੀਆਂ ਅਤੇ ਸੁਵਿਧਾਜਨਕ ਸੜਕਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਸ਼ਹਿਰ ਵਾਸੀਆਂ ਨੂੰ ਆਵਾਜਾਈ ’ਚ ਵੱਡੀ ਰਾਹਤ ਮਿਲੇਗੀ ਅਤੇ ਵਿਦਿਆਰਥੀਆਂ ਸਮੇਤ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਸੁਖਦਾਈ ਸਫ਼ਰ ਦੀ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਉੱਚ ਗੁਣਵੱਤਾ ਅਤੇ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਹਰ ਖੇਤਰ ’ਚ ਸਮਾਨ ਵਿਕਾਸ ਯਕੀਨੀ ਬਣਾ ਰਹੀ ਹੈ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ, ਜੋਨੀ ਗਰਗ, ਜਸਮੀਤ ਸਿੰਘ ਬਰਾੜ, ਦਫਤਰ ਇੰਚਾਰਜ ਵਿਕਰਾਂਤ ਖੁਰਾਣਾ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।