- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆ ਨੇ ਬੀਤੇ ਦਿਨੀ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਹੂਆਣਾ ਅਤੇ ਦਿਉਣ ਖੇੜਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ਸਮੱਸਿਆਵਾਂ ਤੇ ਜਲਦ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਖੁੱਡੀਆਂ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ’ਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ। ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ’ਚ ਮੁਹੱਲਾ ਕਲੀਨਿਕ ਸਥਾਪਤ ਕਰਕੇ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਬਣਾਏ ਗਏ ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਇਲਾਜ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਹਰ ਮਹੀਨੇ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਸਬੰਧੀ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਜਮੀਨੀ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੰਜਾਬ ਸਰਕਾਰ ਵੱਲੋਂ ਅਦਾਇਗੀ ਕੀਤੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਮਾਹੂਆਣਾ ’ਚ ਇੰਟਰ ਲਾਕ ਟਾਇਲ ਨਾਲ ਤਿਆਰ ਹੋਣੀਆਂ ਗਲੀਆਂ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਪਿੰਡ ਦਿਉਣ ਖੇੜਾ ਵਿਖੇ ਨਵੇਂ ਜਿੰਮ ਦੀ ਉਦਘਾਟਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਬਾਜ ਸਿੰਘ ਵਣਵਾਲਾ, ਰਾਕੇਸ਼ ਬਿਸਨੋਈ ਬੀਡੀਪੀਓ, ਮਨਪ੍ਰੀਤ ਕੌਰ ਸਰਪੰਚ ਮਾਹੂਆਣਾ, ਨਿਰਮਲ ਸਿੰਘ, ਗੁਰਮੁੱਖ ਸਿੰਘ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਮੈਂਬਰਾਨ, ਗੁਰਤੇਜ਼ ਸਿੰਘ, ਅਮਨ ਕੰਬੋਜ਼ ਲੰਬੀ, ਡਾ. ਮੋਹਿਤ ਲੰਬੀ, ਰਾਜਾ ਮਾਹੂਆਣਾ, ਰਛਪਾਲ ਸਿੰਘ ਚੇਅਰਮੈਨ, ਤੋਜੀ ਲੰਬੀ, ਜਸਵਿੰਦਰ ਸਿੰਘ ਭਾਗੂ, ਪਰਮਪਾਲ ਸਿੰਘ ਭਾਗੂ, ਸਰਪੰਚ ਮਹਿੰਦਾ ਰਾਮ, ਰਜਿੰਦਰ ਦੰਦੀਵਾਲ ਦਿਉਣ ਖੇੜਾ, ਰਾਰਾ ਮਾਨ, ਡਾਇਰੈਕਟਰ ਗੁਰਵਿੰਦਰ ਬਰਾੜ, ਗੁਰਬਾਜ ਸਿੰਘ ਪੀਏ, ਮੋਹਿਤ ਸੋਨੀ ਮੀਡੀਆ ਇੰਚਰਾਜ ਅਤੇ ਪਤਵੰਤੇ ਹਾਜ਼ਰ ਸਨ।