- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਤਹਿਤ ਕੈਬਨਿਟ ਮੰਤਰੀ ਨੇ 80 ਸਖੀਆਂ ਨੂੰ ਕੀਤਾ ਸਨਮਾਨਿਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ’ਚ ਸਖੀਆਂ ਦਾ ਅਹਿਮ ਰੋਲ ਹੈ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਪਿੰਡ ਝੋਰੜ, ਖਾਨੇ ਕੀ ਢਾਬ, ਲੱਕੜਵਾਲਾ, ਲਖਮੀਰੇਵਾਲਾ ਅਤੇ ਭੁਲੇਰੀਆਂ ਦੀਆਂ ਤਕਰੀਬਨ 80 ਸਖੀਆਂ ਨੂੰ ਸਨਮਾਨਿਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ’ਚ ਵੱਧ ਤੋਂ ਵੱਧ ਔਰਤਾਂ ਦੀ ਰਜਿਸਟਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸਖੀਆਂ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਕੰਮ ਕੀਤਾ ਹੈ, ਉਨ੍ਹਾਂ ਨੂੰ ਪ੍ਰਤੀ ਸਖੀ ਦੇ ਹਿਸਾਬ ਨਾਲ ਪੰਜ ਹਜ਼ਾਰ ਰੁਪਏ ਸਨਮਾਨ ਵਜੋਂ ਦਿੱਤੇ ਜਾ ਚੁੱਕੇ ਹਨ। ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਇੱਕ ਹੋਰ ਵੱਡਾ ਉਪਰਾਲਾ ਹੈ ਜਿਸ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਵਧਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਦੌਰੇ ਦੌਰਾਨ ਪਿੰਡ ਦਾਨੇਵਾਲਾ ਵਿਖੇ 60 ਲੱਖ ਰੁਪਏ ਦੀ ਲਾਗਤ ਨਾਲ ਰਾਏ ਸਿੱਖਾਂ ਦੀਆਂ ਢਾਣੀਆਂ ਤੱਕ ਪਾਣੀ ਦੀ ਪਾਈਪ ਲਾਈਨ ਪਾਉਣ ਤੇ ਦਾਨੇਵਾਲਾ ਚੱਕ, ਸੀਤੋ ਰੋਡ ਅਤੇ ਡੱਬਵਾਲੀ ਰੋਡ ਤੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਈਪ ਲਾਈਨ ਪਾਉਣ ਦਾ ਵੀ ਨੀਂਹ ਪੱਥਰ ਰੱਖਿਆ। ਇਸ ਮੌਕੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਮਿੰਦਰ ਕੌਰ, ਪਰਮਜੀਤ ਕੌਰ ਫੂਲੇਵਾਲਾ, ਅਸ਼ੂ ਰਾਣੀ, ਸੰਗਠਨ ਇੰਚਾਰਜ ਵਿਕਰਾਂਤ ਖੁਰਾਣਾ, ਪੀਏ ਅਰਸ਼ਦੀਪ ਸਿੱਧੂ,ਪੀਏ ਸ਼ਿੰਦਰ ਪਾਲ ਸਿੰਘ, ਪਰਵਿੰਦਰ ਸਿੰਘ, ਲਵਲੀ ਸੰਧੂ ਲੱਕੜਵਾਲਾ ਆਦਿ ਮੌਜੂਦ ਸਨ।