ਸਰਕਾਰ ਪਿੰਡਾਂ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ : ਖੁੱਡੀਆਂ
ਕੈਬਨਿਟ ਮੰਤਰੀ ਖੁੱਡੀਆਂ ਨੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
Publish Date: Tue, 05 May 2026 05:27 PM (IST)
Updated Date: Tue, 05 May 2026 05:29 PM (IST)

ਵਰਿੰਦਰ ਬੱਬੂ. ਪੰਜਾਬੀ ਜਾਗਰਣ ਲੰਬੀ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ’ਚ 13.50 ਕਰੋੜ ਰੁਪਏ ਦੀ ਲਾਗਤ ਨਾਲ 39 ਖੇਡ ਮੈਦਾਨ ਤਿਆਰ ਹੋ ਰਹੇ ਹਨ ਜਿਨਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ’ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ’ਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ ਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਹਿਯੋਗ ਦੇਣ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਤੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਐਸਡੀਐੱਮ ਮਲੋਟ ਪੰਕਜ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਿੱਤ ਸਿੰਘ, ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਗੁਰਬਾਜ ਸਿੰਘ ਪੀਏ, ਗੁਰਬਾਜ ਸਿੰਘ ਵਣਵਾਲਾ, ਖੁਸ਼ਬੀਰ ਸਿੰਘ ਜ਼ਿਲ੍ਹਾ ਯੂਧ ਪ੍ਰਧਾਨ, ਕਰਮਬੀਰ ਸਿੰਘ ਸੰਨੀ ਲੁਹਾਰਾ, ਕਾਲਾ ਸਰਪੰਚ ਭੀਟੀਵਾਲਾ, ਹਰਦੀਪ ਸਿੰਘ ਸਹਿਣਾ ਖੇੜਾ, ਪਰਮਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਪਰਮਭਾਗੂ, ਰਾਜ ਬਹਾਦਰ ਸਰਪੰਚ ਰੋੜਾਵਾਲੀ, ਅਰਸ਼ਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਕਾਕੂ ਸਰਪੰਚ ਤਰਮਾਲਾ, ਕਰਨ ਗਿੱਲ ਤਰਮਾਲਾ, ਮਨਦੀਪ ਸਿੰਘ ਗਿੱਲ ਤਰਮਾਲਾ, ਹਰਦੀਪ ਸਿੰਘ ਰਾਜਪਾਲ, ਵਿਨੀ ਬਰਾੜ, ਹਰਚਰਨ ਬਰਾੜ ਫੱਤਾ ਖੇੜਾ, ਤੇਜਾ ਸਿੰਘ ਭੀਟੀਵਾਲਾ, ਸ਼ਿਵਰਾਜ ਸਿੰਘ ਮਿੱਠੜੀ, ਬਲਬੀਰ ਸਿੰਘ ਮਹਿਣਾ, ਰਸ਼ਪਾਲ ਸਿੰਘ ਚੇਅਰਮੈਨ, ਜਗਸੀਰ ਸਿੰਘ ਪੰਜਾਵਾ, ਮੀਡੀਆ ਆਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡਾਂ ਦੇ ਪੰਚ, ਸਰਪੰਚ ਤੇ ਪਿੰਡ ਵਾਸੀ ਹਾਜ਼ਰ ਸਨ।