ਕੈਂਸਰ ਲਾਇਲਾਜ ਬਿਮਾਰੀ ਨਹੀਂ ਹੈ : ਡਾ. ਆਯੂਸ਼ ਬਾਂਸਲ
ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਵਿਸ਼ਵ ਕੈਂਸਰ ਦਿਵਸ ਦੇ ਸਬੰਧ ਚ ਕੈਂਪ ਲਗਾਇਆ
Publish Date: Wed, 04 Feb 2026 05:41 PM (IST)
Updated Date: Wed, 04 Feb 2026 05:44 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ
ਗਿੱਦੜਬਾਹਾ : ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਰਸ਼ਮੀ ਚਾਵਲਾ ਦੀ ਯੋਗ ਅਗਵਾਈ ’ਚ ਵਿਸ਼ਵ ਕੈਂਸਰ ਦਿਵਸ ਦੇ ਸਬੰਧ ’ਚ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪੁੱਤਰ ਪ੍ਰਭਜੋਤ ਸਿੰਘ ਪੈਵੀ ਢਿੱਲੋਂ ਸ਼ਹਿਰੀ ਇੰਚਾਰਜ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉਨ੍ਹਾਂ ਨਾਲ ਸੀਨੀਅਰ ਆਗੂ ਨਵੀ ਬਰਾੜ ਮਧੀਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮਰੀਜ਼ਾਂ ਨੂੰ ਕੈਂਸਰ ਸਬੰਧੀ ਜਾਗਰੂਕ ਕਰਨ ਲਈ ਲਗਾਏ ਗਏ ਇਸ ਕੈਂਪ ’ਚ ਡਾ. ਆਯੂਸ਼ ਬਾਂਸਲ ਜਨਰਲ ਸਰਜਨ ਨੇ ਦੱਸਿਆ ਕਿ ਕੈਂਸਰ ਇਕ ਲਾ ਇਲਾਜ ਬਿਮਾਰੀ ਨਹੀਂ ਹੈ ਜੇਕਰ ਮਰੀਜ਼ ਦੇ ਸਰੀਰ ’ਤੇ ਕਿਤੇ ਵੀ ਗੰਢ ਮਹਿਸੂਸ ਹੁੰਦੀ ਹੈ ਤਾਂ ਉਸਦਾ ਚੈੱਕਅਪ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਦਾ ਜਲਦੀ ਇਲਾਜ ਸ਼ੁਰੂ ਹੋਣ ਨਾਲ ਹਰ ਸਾਲ ਲੱਖਾਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ ਜੋ ਵਿਅਕਤੀ ਤੰਬਾਕੂ ਸ਼ਰਾਬ ਆਦਿ ਦਾ ਸੇਵਨ ਕਰਦਾ ਹੈ ਉਨਾਂ ਵਿਅਕਤੀਆਂ ਨੂੰ ਕੈਂਸਰ ਹੋਣ ਦੀ ਜਿਆਦਾ ਸੰਭਾਵਨਾ ਹੁੰਦੀ ਹੈ ਇਸ ਲਈ ਉਹਨਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਪਰਹੇਜ਼ ਕਰਨ ਲਈ ਅਪੀਲ ਕੀਤੀ । ਇਸ ਮੌਕੇ ਡਾ. ਮੀਨਾਕਸ਼ੀ ਡਡਵਾਲ ਗਾਇਨੀ ਨੇ ਦੱਸਿਆ ਕਿ ਔਰਤਾਂ ਵਿੱਚ ਛਾਤੀ ਦਾ ਕੈਂਸਰ, ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੋਣ ਦੀ ਸੰਭਾਵਨਾ ਜਿਆਦਾ ਹੁੰਦੀ ਹੈ ਇਸ ਲਈ ਜੇਕਰ ਇਸ ਸਬੰਧੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਆ ਕੇ ਹਸਪਤਾਲ ਵਿੱਚ ਆਪਣਾ ਜਰੂਰੀ ਚੈਕ ਅਪ ਜਰੂਰ ਕਰਵਾਉਣ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਡਾ.ਰਸ਼ਮੀ ਚਾਵਲਾ ਤੇ ਗੁਰਿੰਦਰਪਾਲ ਸਿੰਘ ਛੱਤਿਆਣਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਸਪਤਾਲ ਦਾ ਸਟਾਫ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ।