ਭਾਜਪਾ ਦੀਆਂ ਨੀਤੀਆਂ ਨਾਲ ਹਰ ਵਰਗ ਦਾ ਹੋਇਆ ਵਿਕਾਸ : ਹਨੀ ਕਾਉਣੀ
ਵਾਰਡ ਨੰਬਰ 15 ਤੋਂ ਭਾਜਪਾ ਉਮੀਦਵਾਰ ਬਿਮਲਾ ਦੇਵੀ ਦੇ ਹੱਕ ਚ ਕੀਤਾ ਚੋਣ ਪ੍ਰਚਾਰ
Publish Date: Wed, 20 May 2026 06:02 PM (IST)
Updated Date: Wed, 20 May 2026 06:04 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਦੇ ਵਾਰਡ ਨੰਬਰ 15 ਤੋਂ ਭਾਜਪਾ ਦੇ ਉਮੀਦਵਾਰ ਯੂਥ ਆਗੂ ਹਰਦੀਪ ਸਿੰਘ ਹਨੀ ਕਾਉਣੀ ਦੇ ਮਾਤਾ ਬਿਮਲਾ ਦੇਵੀ ਦੇ ਹੱਕ ਚ ਭਾਜਪਾ ਆਗੂਆਂ ਵੱਲੋਂ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਸੰਧੂ, ਯੂਥ ਆਗੂ ਹਰਦੀਪ ਸਿੰਘ ਹਨੀ ਕਾਉਣੀ, ਭਾਜਪਾ ਆਗੂ ਪਰਮਿੰਦਰ ਸਿੰਘ ਪਾਸ਼ਾ, ਭਾਜਪਾ ਆਗੂ ਰਸਪਿੰਦਰ ਸਿੰਘ ਤੇ ਹੋਰਨਾਂ ਨੇ ਕਿਹਾ ਨੇ ਕਿਹਾ ਕਿ ਲੋਕ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਬੇਹੱਦ ਖੁਸ਼ ਹਨ। ਉਹਨਾਂ ਕਿਹਾ ਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜਿਸ ਦੀਆਂ ਲੋਕ ਪੱਖੀ ਨੀਤੀਆਂ ਨਾਲ ਦੇਸ਼ ਦਾ ਵਿਕਾਸ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਹਿੱਤ ਚ ਚਲ ਰਹੀਆਂ ਨੀਤੀਆਂ ਕਾਰਨ ਦੇਸ਼ ਤਰੱਕੀ ਦੀਆਂ ਬੁਲੰਦੀਆਂ ਛੂਹ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਨਾਲ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਲਾਭ ਪ੍ਰਾਪਤ ਹੋ ਰਿਹਾ ਹੈ। ਇਸ ਮੌਕੇ ਹਰਦੀਪ ਸਿੰਘ ਹਨੀ ਕਾਉਣੀ ਨੇ ਕਿਹਾ ਕਿ ਨਗਰ ਕੌਂਸਲ ਚੋਣ ਚ ਵਾਰਡ ਨੰਬਰ 15 ਤੋਂ ਭਾਜਪਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਮੀਦਵਾਰ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੀਆਂ ਡੋਰ ਟੁ ਡੋਰ ਚੋਣ ਪ੍ਰਚਾਰ ਕੀਤਾ ਗਿਆ ਅਤੇ ਭਾਜਪਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।