ਚੰਡੀਗੜ੍ਹ ਕਿਸਾਨਾਂ ’ਤੇ ਲਾਠੀਚਾਰਜ ਵਿਰੁੱਧ ਕੇੰਦਰ ਸਰਕਾਰ ਤੇ ਗਵਰਨਰ ਦੇ ਪੁਤਲੇ ਫੂਕੇ
ਚੰਡੀਗੜ੍ਹ ਕਿਸਾਨਾਂ ਤੇ ਲਾਠੀਚਾਰਜ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਵਿਰੁੱਧ ਮੋਦੀ ਸਰਕਾਰ ਤੇ ਗਵਰਨਰ ਦੇ ਪੁਤਲੇ ਫੂਕੇ
Publish Date: Sun, 17 May 2026 05:23 PM (IST)
Updated Date: Sun, 17 May 2026 05:24 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚੋਂ ਪੰਜਾਬ ਦੀ ਸਥਾਈ ਮੈਂਬਰਸ਼ਿੱਪ ਦਾ ਨੋਟੀਫਿਕੇਸ਼ਨ ਰੱਦ ਕਰਨ ਸਮੇਤ ਪਾਣੀਆਂ ਨਾਲ ਸਬੰਧਿਤ ਹੋਰ ਮੰਗਾਂ ਨੂੰ ਲੈਕੇ ਕੱਲ੍ਹ ਰਾਜ ਭਵਨ ਵੱਲ ਮਾਰਚ ਕਰਕੇ ਮੰਗ ਪੱਤਰ ਦਿੱਤਾ ਜਾਣਾ ਸੀ ਪ੍ਰੰਤੂ ਪੰਜਾਬ ਸਰਕਾਰ ਦੀ ਪੁਲੀਸ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨਾਂ ਤੇ ਜ਼ਬਰ ਦਸਤ ਲਾਠੀਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਤੇ ਵੱਡੀ ਗਿਣਤੀ ਕਿਸਾਨਾਂ ਨੂੰ ਗਿਰਫ਼ਤਾਰ ਕੀਤਾ ਦੇ ਖਿਲਾਫ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੇ ਗਵਰਨਰ ਦੇ ਪੁਤਲੇ ਫੂਕੇ ਗਏ। ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਭਾਕਿਯੂ ਮਾਲਵਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਧੂਲਕੋਟ, ਕੌਮੀ ਕਿਸਾਨ ਯੂਨੀਅਨ ਦੇ ਪ੍ਰੈਸ ਸਕੱਤਰ ਰਾਜਿੰਦਰ ਸਿੰਘ ਦੂਹੇਵਾਲਾ ਨੇ ਪੰਜਾਬ ਤੇ ਕੇਂਦਰ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਪ੍ਰੰਤੂ ਪੰਜਾਬ ਵਿੱਚ ਵੀ ਪਾਣੀ ਦਾ ਗੰਭੀਰ ਸੰਕਟ ਹੈ, ਧਰਤੀ ਹੇਠਲਾ ਪਾਣੀ ਬਹੁਤ ਡੂੰਘਾ ਚਲਾ ਗਿਆ ਹੈ ਸੋ ਪਾਣੀ ਮੌਜੂਦ ਹੈ ਉਸ ਵਿੱਚ ਘਾਤਕ ਜ਼ਹਿਰਾਂ ਮਿਲ਼ ਗਈਆ ਬਹੁਤ ਸਾਰੇ ਉਦਯੋਗਿਕ ਕਾਰਾਂ ਫੈਕਟਰੀਆਂ ਵੱਲੋਂ ਦੂਸ਼ਿਤ ਪਾਣੀ ਦਰਿਆਵਾਂ ਨਹਿਰਾਂ ਵਿੱਚ ਸੁੱਟਿਆ ਤੇ ਧਰਤੀ ਵਿੱਚ ਪਾਇਆ ਜਾ ਰਿਹਾ ਹੈ ਸੋ ਪੀਣ ਯੋਗ ਨਹੀਂ ਰਿਹਾ ਪਾਣੀਆਂ ਦੇ ਮੁੱਦੇ ਤੇ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਬੀਬੀਐਮਬੀ ਤੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਦਾ ਨੋਟੀਫਿਕੇਸ਼ਨ ਰੱਦ ਕਰਨ ਸਮੇਤ ਸਾਰੀਆਂ ਕਿਸਾਨੀ ਮੰਗਾਂ ਤਰੁੰਤ ਲਾਗੂ ਕੀਤੀਆਂ ਜਾਣ ਮੰਗਾਂ ਲਾਗੂ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸਰੀਂਹ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂਲਕੋਟ, ਗੁਰਮੀਤ ਸਿੰਘ ਬਿੱਟੂ ਮੱਲਣ, ਰਣਜੀਤ ਸਿੰਘ ਖਾਲਸਾ, ਮਿੱਠਾ ਲਾਲ, ਨਾਹਰ ਸਿੰਘ ਦੌਲਾ, ਸਾਧੂ ਸਿੰਘ, ਅਜੈਬ ਸਿੰਘ ਛੱਤੇਆਣਾ, ਮੱਘਰ ਸਿੰਘ ਕੋਟਲੀ, ਭਾਕਿਯੂ ਮਾਲਵਾ ਦੇ ਬਲਾਕ ਪ੍ਰਧਾਨ ਜਗਦੇਵ ਸਿੰਘ, ਵਿੱਤ ਸਕੱਤਰ ਸਾਹਿਬ ਸਿੰਘ, ਕੌਮੀ ਕਿਸਾਨ ਯੂਨੀਅਨ ਦੇ ਸਰਪ੍ਰਸਤ ਬੂਟਾ ਸਿੰਘ, ਅੰਗਰੇਜ਼ ਸਿੰਘ ਦੂਹੇਵਾਲਾ, ਬਾਜ਼ ਸਿੰਘ, ਕ੍ਰਿਸ਼ਨ ਸਿੰਘ ਵਾਦੀਆ ਹਾਜ਼ਰ ਸਨ।