ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਜਤਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸੀਐਚਸੀ ਚੱਕ ਸ਼ੇਰੇਵਾਲਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਤਵ ਅਭਿਆਨ ਤਹਿਤ ਗਰਭਵਤੀਆਂ ਅੌਰਤਾਂ ਲਈ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਜਤਿੰਦਰ ਪਾਲ ਸਿੰਘ ਅਤੇ ਮੈਡੀਕਲ ਅਫਸਰ ਡਾ. ਵਰੁਣ ਵਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਰੀਕ ਨੂੰ ਹਰੇਕ ਗਰਭਵਤੀ ਦਾ ਐਂਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪੇ੍ਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਜਾਂਚ ਟੀਮ ਵਿਚ ਸ਼ਾਮਲ ਸੀਐਚਓ ਨਾਵਨੀਸ਼ ਰਾਣੀ, ਸੀਐਚਓ ਹਰਵਿੰਦਰ ਕੌਰ ਅਤੇ ਨਰਸਿੰਗ ਸਟਾਫ ਬਲਜੀਤ ਕੌਰ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪੇ੍ਰਿਤ ਕੀਤਾ ਅਤੇ ਸਰਕਾਰੀ ਸੰਸਥਾ ਵਿਚ ਜਣੇਪਾ ਕਰਵਾਉਣ ਲਈ ਉਤਸਾਹਿਤ ਕੀਤਾ। ਉਨਾਂ੍ਹ ਨੇ ਸਿਹਤ ਵਿਭਾਗ ਵੱਲੋਂ ਦਿੱਤੀ ਜਾ ਰਹੀ ਸਹੂਲਤਾਂ ਜਿਵੇਂ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਕਾਰੀਆਕ੍ਰਮ, ਟੀਕਾਕਰਨ ਮੁਹਿੰਮ ਅਤੇ 108 ਐਬੂਲੈਂਸ ਦੀ ਸੁਵਿਧਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਮਨਬੀਰ ਸਿੰਘ ਬੀਈਈ ਤੇ ਪਰਮਜੀਤ ਸਿੰਘ ਐਸਆਈ ਨੇ ਦੱਸਿਆ ਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪੇ੍ਗਨੈਂਸੀ ਟੈਸਟ ਤੋਂ ਲੈ ਕੇ ਏਐਨਸੀ ਚੈੱਕਅਪ ਦੌਰਾਨ ਹੋਣ ਵਾਲੇ ਸਾਰੇ ਟੈਸਟ ਆਦਿ ਸਾਰੀਆਂ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਬੱਚਿਆਂ ਦਾ ਟੀਕਾਕਰਨ ਅਤੇ ਨਵਜੰਮੇ ਲੜਕੇ ਦਾ 1 ਸਾਲ ਤੱਕ ਅਤੇ ਲੜਕੀਆਂ ਦਾ 5 ਸਾਲ ਤੱਕ ਇਲਾਜ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਤੇ ਆਸ਼ਾ ਵਰਕਰ ਮਹਿੰਦਰ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ, ਸਾਰਡ ਸੰਸਥਾ ਤੋਂ ਕੰਵਲਜੀਤ ਕੌਰ ਅਤੇ ਗਰਭਵਤੀ ਅੌਰਤਾਂ ਤੇ ਪਿੰਡ ਵਾਸੀ ਮੌਜੂਦ ਸਨ।