ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ
ਬਾਬਾ ਗੰਗਾ ਰਾਮ ਪਬਲਿਕ ਸਕੂਲ ਵਿਖੇ ਮਨਾਇਆ ਬਾਲ ਦਿਵਸ
Publish Date: Sat, 15 Nov 2025 07:10 PM (IST)
Updated Date: Sat, 15 Nov 2025 07:11 PM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਗਿੱਦੜਬਾਹਾ : ਬਾਬਾ ਗੰਗਾ ਰਾਮ ਪਬਲਿਕ ਸਕੂਲ, ਗਿੱਦੜਬਾਹਾ ਵਿਖੇ ‘ਚਿਲਡਰਨ ਡੇਅ’ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਐਮਡੀ ਐਮਪੀ ਸੇਠੀ ਨੇ ਵਿਦਿਆਰਥੀਆਂ ਨੂੰ ਚਿਲਡਰਨ ਡੇਅ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਚਿਲਡਰਨ ਡੇ ਮਨਾਇਆ ਜਾਂਦਾ ਹੈ, ਜਿਨਾਂ ਨੂੰ ਅਕਸਰ ਬੱਚੇ ਪਿਆਰ ਨਾਲ ‘ਚਾਚਾ ਨਹਿਰੂ’ ਕਹਿ ਕਿ ਸੰਬੋਧਿਤ ਕਰਦੇ ਸਨ। ਚਿਲਡਰਨ ਡੇਅ ਮੌਕੇ ਰੰਗ-ਬਰੰਗੇ ਕੱਪੜਿਆਂ ’ਚ ਸਜ-ਧੱਜ ਕੇ ਆਏ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਬਾਲ ਦਿਵਸ ਨਾਲ ਸਬੰਧਿਤ ਪ੍ਰਸ਼ੋਨਤਰੀ ਮੁਕਾਬਲੇ ਤੇ ਫੈਂਸੀ ਡਰੈਸ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲੇ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਪ੍ਰੋਗਰਾਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮੈਡਮ ਸਰੋਜ ਰਾਣੀ ਵੱਲੋਂ ਨਿਭਾਈ ਗਈ। ਇਸ ਮੌਕੇ ਗਗਨਦੀਪ ਕੌਰ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਮੌਜੂਦ ਸੀ।