ਸੀਟੂ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ
ਸੀਟੂ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤੀਆਂ ਸ਼ਰਧਾਂਜ਼ਲੀਆਂ ਭੇਂਟ
Publish Date: Fri, 01 May 2026 05:16 PM (IST)
Updated Date: Fri, 01 May 2026 05:17 PM (IST)

ਸੁਖਦੀਪ ਗਿੱਲ, ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੀਆਈਟੀਯੂ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਬੱਸ ਸਟੈਂਡ ਵਿਖੇ ਮਈ ਦਿਵਸ ਮਨਾਇਆ ਅਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਲੇਬਰ ਐਕਟ ਨੂੰ ਤੋੜ ਕੇ ਚਾਰ ਕੋਡ ਬਣਾ ਕੇ ਮਜ਼ਦੂਰਾਂ ਮੁਲਾਜ਼ਮਾਂ ਦੇ ਹੱਕਾਂ ਨੂੰ ਖਤਮ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੇਬਰ ਐਕਟ ਨੂੰ ਤੋੜ ਕੇ ਚਾਰ ਕੋਡ ਬਣਾ ਕੇ ਇਸਨੂੰ ਕਾਰਪੋਰੇਟ ਦੇ ਪੱਖ ’ਚ ਬਣਾ ਕੇ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ ਇਹ ਚਾਰ ਕੋਡ ਮਜ਼ਦੂਰਾਂ ਮੁਲਾਜ਼ਮਾਂ ਨੂੰ ਆਪਣੀਆਂ ਜਥੇਬੰਦੀਆਂ ਬਣਾਉਣ ਆਪਣੇ ਹੱਕਾਂ ਲਈ ਧਰਨਾ ਪ੍ਰਦਰਸ਼ਨ ਕਰਨ ਅਤੇ ਮਿਲਦੀਆਂ ਸਹੂਲਤਾਂ ਨੂੰ ਖ਼ਤਮ ਕਰਨ ਲਈ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਡਾ ਦੇ ਲਾਗੂ ਹੋਣ ਨਾਲ ਮਜ਼ਦੂਰਾਂ ਮੁਲਾਜ਼ਮਾਂ ਦੀ ਕੰਮ ਦੀ ਡਿਊਟੀ 8 ਘੰਟੇ ਤੋਂ 12 ਘੰਟੇ ਅਤੇ ਐਤਵਾਰ ਦੀ ਛੁੱਟੀ ਖ਼ਤਮ ਹੋ ਜਾਵੇਗੀ। ਦੇਸ਼ ਦਾ ਮਜ਼ਦੂਰ ਅਤੇ ਮੁਲਾਜ਼ਮ ਵਰਗ ਫੈਕਟਰੀ ਅਤੇ ਕੰਪਨੀਆਂ ਦੇ ਮਾਲਕਾਂ ਦਾ ਗੁਲਾਮ ਬਣ ਕੇ ਰਹਿ ਜਾਵੇਗਾ। ਕੇਂਦਰ ਸਰਕਾਰ ਨੇ ਪਹਿਲਾਂ ਹੀ ਮਨਰੇਗਾ ਕਾਨੂੰਨ ਤੋੜਿਆ ਤੇ ਹੁਣ ਬਿਜਲੀ ਸੋਧ ਬਿੱਲ 2025 ਲਾਗੂ ਕਰਕੇ ਪ੍ਰੀਪੇਡ ਮੀਟਰ ਲਗਾਏ ਜਾ ਰਹੇ ਹਨ ਤਾਂ ਜੋ ਗਰੀਬਾਂ ਨੂੰ ਮਿਲਣ ਵਾਲੀ ਮੁਫ਼ਤ ਬਿਜਲੀ ਦੀ ਸਹੂਲਤ ਖ਼ਤਮ ਕਰਕੇ ਦੇਸ਼ ਦੇ ਸਾਰੇ ਬਿਜਲੀ ਦੇ ਢਾਂਚੇ ਨੂੰ ਅਡਾਨੀ ਦੇ ਹਵਾਲੇ ਕਰ ਦਿੱਤਾ ਜਾਵੇ ਤੇ ਬੀਜ ਸੋਧ ਬਿੱਲ ਲਿਆ ਕੇ ਕਿਸਾਨਾਂ ਨੂੰ ਆਪਣੀ ਮਰਜ਼ੀ ਨਾਲ ਬੀਜ਼ ਤਿਆਰ ਕਰਕੇ ਖੇਤੀ ਕਰਨ ਦੇ ਹੱਕ ਨੂੰ ਖੋਹ ਕੇ ਬੀਜ਼ ਕੰਪਨੀਆਂ ਨੂੰ ਖੇਤੀ ਉਤੇ ਕਬਜ਼ਾ ਕਰ ਦੀ ਖੁਲ ਦਿੱਤੀ ਜਾ ਸਕੇ। ਇਸ ਮੌਕੇ ਸੀਟੂ ਦੇ ਜ਼ਿਲ੍ਹਾ ਆਗੂ ਕਾਮਰੇਡ ਤਰਸੇਮ ਲਾਲ, ਕਮਲ ਦਾਸ, ਰਾਜ ਕੁਮਾਰ, ਪੰਜਾਬ ਰੋਡਵੇਜ਼ ਪਨਬਸ ਕੁਨਟਰੈਕਟ ਵਰਕਸ ਯੂਨੀਅਨ ਦੇ ਆਗੂ ਕਮਲ ਕੁਮਾਰ, ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਧਰਮਪਾਲ ਝਬੇਲਵਾਲੀ ਅਤੇ ਮੈਡੀਕਲ ਪ੍ਰਕੈਟੀਨੀਸੀਅਰ ਐਸੋਸੀਏਸ਼ਨ ਪੰਜਾਬ ਦੇ ਜਰਨਲ ਸਕੱਤਰ ਡਾਕਟਰ ਦਿਦਾਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਗੁਰਦਾਸ ਸਿੰਘ, ਹਰਵਿੰਦਰ ਪਾਲ, ਸੁਖਦੇਵ ਸਿੰਘ, ਪ੍ਰਦੀਪ ਦੁਗਲ, ਲਛਮਣ ਸਿੰਘ ਲੰਡੇ ਰੋਡੇ, ਮੱਖਣ ਸਿੰਘ, ਕਰਨੈਲ ਸਿੰਘ, ਜੀਤ ਸਿੰਘ ਧਿਗਾਣਾ, ਮਲਕੀਅਤ ਸਿੰਘ, ਸੁਖਦੇਵ, ਜਗਸੀਰ ਸਿੰਘ ਥਾਂਦੇਵਾਲਾ, ਬਲਵਿੰਦਰ ਸਿੰਘ ਖੂਨਣ ਕਲਾਂ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਡੀਪੂ ਪ੍ਰਧਾਨ, ਜਗਸੀਰ ਸਿੰਘ ਮਾਣਕ ਪ੍ਰਧਾਨ, ਗੁਰਸੇਵਕ ਸਿੰਘ ਸਕੱਤਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਜ਼ਦੂਰ ਅਤੇ ਮੁਲਾਜ਼ਮ ਵਰਕਰ ਹਾਜ਼ਰ ਸਨ।