ਸਿਵਲ ਸਰਜਨ ਡਾ. ਬਾਂਸਲ ਵੱਲੋਂ ਸੀਐੱਚਸੀ ਚੱਕ ਸ਼ੇਰੇਵਾਲਾ ਦਾ ਦੌਰਾ
ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਕੀਤਾ ਸੀਐਚਸੀ ਚੱਕ ਸ਼ੇਰੇਵਾਲਾ ਦਾ ਦੌਰਾ
Publish Date: Sat, 07 Mar 2026 06:38 PM (IST)
Updated Date: Sat, 07 Mar 2026 06:42 PM (IST)

ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਵੱਲੋਂ ਸੀਐਚਸੀ ਚੱਕ ਸ਼ੇਰੇਵਾਲਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਵੱਲੋਂ ਓਪੀਡੀ ਤੇ ਆਈਪੀਡੀ ਬਲਾਕ ਤੇ ਲੇਬਰ ਰੂਮ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ। ਇਸ ਮੌਕੇ ਮਰੀਜ਼ਾਂ ਨੂੰ ਦਿਤੀਆਂ ਜਾਂਦੀਆਂ ਸਿਹਤ ਸੇਵਾਵਾਂ, ਸਿਹਤ ਸਟਾਫ ਦੇ ਡਿਊਟੀ ਰੋਸਟਰ, ਦਵਾਈ ਵੰਡ ਪ੍ਰਣਾਲੀ, ਟੈਸਟਾਂ ਦੀ ਉਪਲਬਤਾ ਤੇ ਸੰਸਥਾ ਵਿਖੇ ਸਾਫ-ਸਫ਼ਾਈ ਦੀ ਜਾਂਚ ਵੀ ਕੀਤੀ। ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਐਚਪੀਵੀ ਵੈਕਸੀਨ ਮੁਹਿੰਮ ਦਾ ਜ਼ਾਇਜ਼ਾ ਲਿਆ ਗਿ । ਇਹ ਵੈਕਸੀਨ 14 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਤਾਂ ਜੋ ਭਵਿੱਖ ’ਚ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਦੇ ਮਾਮਲਿਆਂ ’ਚ ਕਮੀਂ ਲਿਆਂਦੀ ਜਾ ਸਕੇ। ਉਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆ ਬੱਚੀਆਂ ਨੂੰ ਇਹ ਟੀਕਾ ਜਰੂਰ ਲਗਵਾਉਣ ਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਨੂੰ ਵਧੀਆ ਤੇ ਸਮੇਂ-ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਡਾਕਟਰਾਂ ਤੇ ਸਟਾਫ਼ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਨੇ ਲੈਬ, ਫਾਰਮੇਸੀ ਤੇ ਰਜਿਸਟ੍ਰੇਸ਼ਨ ਕਾਊਂਟਰ ਦੀ ਵੀ ਜਾਂਚ ਕੀਤੀ ਤੇ ਹਦਾਇਤਾਂ ਦਿੱਤੀਆਂ ਕਿ ਮਰੀਜ਼ਾਂ ਨੂੰ ਕਿਸੇ ਵੀ ਤਕਲੀਫ਼ ਤੋਂ ਬਚਾਇਆ ਜਾਵੇ।