ਸਿਵਲ ਸਰਜਨ ਡਾ. ਸੁਨੀਲ ਬਾਂਸਲ ਵੱਲੋਂ ਸੀਐੱਸਸੀ ਦੋਦਾ ਦਾ ਦੌਰਾ
ਸਿਵਲ ਸਰਜਨ ਡਾ. ਸੁਨੀਲ ਬਾਂਸਲ ਵੱਲੋਂ ਸੀਐਸਸੀ ਦੋਦਾ ਦਾ ਦੌਰਾ ਕੀਤਾ
Publish Date: Fri, 06 Mar 2026 03:28 PM (IST)
Updated Date: Fri, 06 Mar 2026 03:30 PM (IST)

ਦਵਿੰਦਰ ਬਾਘਲਾ, ਪੰਜਾਬੀ ਜਾਗਰਣ ਦੋਦਾ : ਸਿਵਲ ਸਰਜਨ ਡਾ. ਸੁਨੀਲ ਬਾਂਸਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸ਼ੁੱਕਰਵਾਰ ਨੂੰ ਸਵੇਰੇ ਸੀਐਚਸੀ ਦੋਦਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਓਪੀਡੀ ਤੇ ਆਈਪੀਡੀ ਬਲਾਕ ਅਤੇ ਲੇਬਰ ਰੂਮ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ। ਇਸ ਮੌਕੇ ਮਰੀਜ਼ਾਂ ਨੂੰ ਦਿਤੀਆਂ ਜਾਂਦੀਆਂ ਸਿਹਤ ਸੇਵਾਵਾਂ, ਸਿਹਤ ਸਟਾਫ ਦੇ ਡਿਊਟੀ ਰੋਸਟਰ, ਦਵਾਈ ਵੰਡ ਪ੍ਰਣਾਲੀ, ਟੈਸਟਾਂ ਦੀ ਉਪਲਬਤਾ ਅਤੇ ਸੰਸਥਾ ਵਿਖੇ ਸਾਫ-ਸਫ਼ਾਈ ਦੀ ਜਾਂਚ ਵੀ ਕੀਤੀ। ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਐਚ ਪੀ ਵੀ ਵੈਕਸੀਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਵੈਕਸੀਨ 14 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਮੂੰਹ ਦਾ ਕੈਂਸਰ) ਦੇ ਮਾਮਲਿਆਂ ਵਿੱਚ ਕਮੀਂ ਲਿਆਂਦੀ ਜਾ ਸਕੇ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਨੂੰ ਇਹ ਟੀਕਾ ਜਰੂਰ ਲਗਵਾਉਣ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ’ਚ ਮਰੀਜ਼ਾਂ ਨੂੰ ਵਧੀਆ ਤੇ ਸਮੇਂ-ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਨੇ ਲੈਬ, ਫਾਰਮੇਸੀ ਅਤੇ ਰਜਿਸਟ੍ਰੇਸ਼ਨ ਕਾਊਂਟਰ ਦੀ ਵੀ ਜਾਂਚ ਕੀਤੀ ਅਤੇ ਹਦਾਇਤਾਂ ਦਿੱਤੀਆਂ ਕਿ ਮਰੀਜ਼ਾਂ ਨੂੰ ਕਿਸੇ ਵੀ ਤਕਲੀਫ਼ ਤੋਂ ਬਚਾਇਆ ਜਾਵੇ। ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰੀਜਾਂ ਨੂੰ ਕੋਈ ਵੀ ਦਵਾਈ ਬਾਹਰ ਤੋਂ ਨਾ ਲਿਖੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਅਕਸਰ ਅਚਾਨਕ ਦੌਰੇ ਕੀਤੇ ਜਾਣਗੇ। ਇਸ ਮੌਕੇ ਡਾ. ਰੋਬਿਨ ਕੁਮਾਰ ਸੀਨੀਅਰ ਮੈਡੀਕਲ ਅਫਸਰ, ਕੁਲਵਿੰਦਰ ਸਿੰਘ ਸੀਨੀਅਰ ਸਹਾਇਕ, ਗਗਨਦੀਪ ਸਿੰਘ ਭੁੱਲਰ ਬੀਈਈ, ਸਰਬਜੀਤ ਸਿੰਘ, ਲਖਵੀਰ ਸਿੰਘ ਸਟੈਨੋ, ਹਰਿੰਦਰ ਕੌਰ ਬੀਐਸਏ ਆਦਿ ਮੌਜੂਦ ਸਨ।