ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਆਰਓ ਸਿਸਟਮ ਦਾ ਉਦਘਾਟਨ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਆਰਓ ਸਿਸਟਮ ਦਾ ਸਿਵਲ ਸਰਜਨ ਵੱਲੋਂ ਉਦਘਾਟਨ
Publish Date: Wed, 01 Apr 2026 03:17 PM (IST)
Updated Date: Wed, 01 Apr 2026 03:19 PM (IST)

ਸੁਖਦੀਪ ਸਿੰਘ ਗਿੱਲ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ, ਪੀਣ ਲਈ ਸਾਫ਼ ਪਾਣੀ ਦੇਣ ਲਈ ਵੱਡੀ ਪੱਧਰ ਤੇ ਸਕੂਲਾਂ, ਕਾਲਜਾਂ ਤੇ ਹੋਰ ਜਨਤਕ ਥਾਵਾਂ ਤੇ ਮੁਫ਼ਤ ਆਰਓ ਸਿਸਟਮ ਲਗਾਏ ਜਾ ਰਹੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜ਼ਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਹੇਠ ਸਿਵਲ ਸਰਜਨ ਦਫ਼ਤਰ (ਪੁਰਾਣਾ ਹਸਪਤਾਲ) ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਲੋਕਾਂ ਤੇ ਸਟਾਫ ਲਈ ਸਾਫ਼ ਪਾਣੀ ਪੀਣ ਲਈ ਆਰਓ ਸਿਸਟਮ ਲਗਾਇਆ ਗਿਆ ਹੈ, ਜਿਸ ਦਾ ਉਦਘਾਟਨ ਡਾਕਟਰ ਸੁਨੀਲ ਬਾਂਸਲ (ਸਟੇਟ ਐਵਾਰਡੀ) ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਤੇ ਡਾ. ਐੱਸਪੀ ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਤੇ ਟਰੱਸਟ ਵੱਲੋਂ ਦੁਨੀਆ ਭਰ ’ਚ ਲੋਕ ਭਲਾਈ ਦੇ ਕੰਮਾਂ ਬਾਰੇ ਵੀ ਚਰਚਾ ਕੀਤੀ। ਆਮ ਲੋਕਾਂ ਤੇ ਸਟਾਫ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਸਰਬਜੀਤ ਸਿੰਘ, ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਵਿਨੋਦ ਕੁਮਾਰ ਏ ਐਮ ਓ, ਭਗਵਾਨ ਦਾਸ ਹੈਲਥ ਇੰਸਪੈਕਟਰ, ਹਰਮੀਤ ਕੌਰ ਸੀਨੀਅਰ ਸਹਾਇਕ, ਪਵਿੱਤਰ ਸਿੰਘ ਐਮ ਐਲ ਟੀ, ਗੁਰਪ੍ਰੀਤ ਸਿੰਘ ਪੀਏ, ਸ਼ਾਲੂ, ਲਾਲ ਚੰਦ ਮਾਸ ਮੀਡੀਆ ਅਫ਼ਸਰ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਅਸ਼ੋਕ ਕੁਮਾਰ, ਜਸਬੀਰ ਸਿੰਘ ਰਿਟਾ ਏਐਸਆਈ, ਸੁਖਬੀਰ ਸਿੰਘ ਜੈਲਦਾਰ ਆਦਿ ਹਾਜ਼ਰ ਸਨ।