CM ਮਾਨ ਦੀ ਪਤਨੀ ਗੁਰਪ੍ਰੀਤ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਟੇਕਿਆ ਮੱਥਾ, ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਪੰਜਾਬ ਦੇ ਸੀਐੱਮ ਭਗਵੰਤ ਸਿੰਘ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਹਾਲ ਹੀ 'ਚ 40 ਮੁਕਤਿਆਂ ਅਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Publish Date: Sun, 09 Aug 2026 04:05 PM (IST)
Updated Date: Sun, 09 Aug 2026 04:40 PM (IST)
ਆਨਲਾਈਨ ਡੈਸਕ, ਮੁਕਤਸਰ ਸਾਹਿਬ - ਪੰਜਾਬ ਦੇ ਸੀਐੱਮ ਭਗਵੰਤ ਸਿੰਘ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਨੇ ਹਾਲ ਹੀ 'ਚ 40 ਮੁਕਤਿਆਂ ਅਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਦੱਸ ਦਈਏ ਕਿ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਗੁਰਪ੍ਰੀਤ ਕੌਰ ਮਾਨ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਗੁਰਪ੍ਰੀਤ ਨੇ ਕੈਪਸ਼ਨ 'ਚ ਲਿਖਿਆ ਹੈ, ''40 ਮੁਕਤਿਆਂ ਤੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਕੇ ਗੁਰੂ ਚਰਨਾਂ ‘ਚ ਮੱਥਾ ਟੇਕਿਆ…ਗੁਰੂ ਮਹਾਰਾਜ ਪੰਜਾਬ ਤੇ ਪੰਜਾਬੀਆਂ ਨੂੰ ਚੜ੍ਹਦੀਕਲਾ ਨਾਲ ਨਿਵਾਜਣ…ਹਰ ਮੈਦਾਨ ਫ਼ਤਿਹ ਬਖ਼ਸ਼ਿਸ਼ ਹੋਵੇ…।''