ਸੂਬਾ ਪੱਧਰੀ ਸਮਾਗਮ ’ਚ ਕਾਲਜ ਯੂਨਿਟ ਨੂੰ ਕੀਤਾ ਸਨਮਾਨਿਤ
ਰਾਜ ਪੱਧਰੀ ਸਮਾਗਮ ’ਚ ਕਾਲਜ ਯੂਨਿਟ ਨੂੰ ਕੀਤਾ ਗਿਆ ਸਨਮਾਨਿਤ
Publish Date: Sat, 14 Mar 2026 04:50 PM (IST)
Updated Date: Sat, 14 Mar 2026 04:51 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਪ੍ਰਿੰਸੀਪਲ ਪ੍ਰੋ. ਰਾਜੇਸ਼ ਮਹਾਜਨ ਦੇ ਦਿਸ਼ਾ-ਨਿਰਦੇਸ਼ਾਂ ਤੇ ਪ੍ਰੋ. ਅੰਜਲੀ ਅਤੇ ਜਸਵਿੰਦਰ ਬਾਘਲਾ ਐੱਨਐੱਸਐੱਸ ਯੂਨਿਟ ਦੇ ਪ੍ਰੋਗਰਾਮ ਅਫਸਰ ਦੀ ਅਗਵਾਈ ਹੇਠ ਚੱਲ ਰਹੇ ਰੈੱਡ ਰਿਬਨ ਕਲੱਬ ਨੂੰ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ 12 ਮਾਰਚ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂਆ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ’ਚ ਸਨਮਾਨਿਤ ਕੀਤਾ ਗਿਆ। ਇੱਥੇ ਵਰਣਨਯੋਗ ਹੈ ਕਿ ਕਾਲਜ ਦੀ ਯੂਨਿਟ ਵੱਲੋਂ ਆਪਣੀ ਸਮਾਜਿਕ ਜ਼ਿੰਮੇਵਾਰ ਨੂੰ ਸਮਝਦਿਆਂ ਹੋਇਆਂ ਸਮੇਂ-ਸਮੇਂ ’ਤੇ ਖ਼ੂਨਦਾਨ ਕੈਂਪ, ਏਡਜ਼ ਪ੍ਰਤੀ ਜਾਗਰੂਕਤਾ ਅਤੇ ਸਮਾਜਿਕ ਰੀਤੀਆਂ ਵਿਰੁੱਧ ਵਲੰਟੀਅਰਾਂ ਨੂੰ ਜਾਗਰੂਕ ਕਰਨ ਲਈ ਸਰਗਰਮੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੀਆਂ ਇਨ੍ਹਾਂ ਸਰਗਰਮੀਆਂ ਦੇ ਆਧਾਰ ’ਤੇ ਹੀ ਸੂਬਾ ਪੱਧਰੀ ਸਮਾਗਮ ’ਚ ਯੂਨਿਟ ਦੇ ਇੰਚਾਰਜ ਜਸਵਿੰਦਰ ਬਾਘਲਾ ਅਤੇ ਵਲੰਟੀਅਰ ਸਾਜਨਪ੍ਰੀਤ ਨੂੰ ਸਨਮਾਨਿਤ ਕੀਤਾ ਗਿਆ। ਯੂਨਿਟ ਦੀ ਇਸ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਜਿੱਥੇ ਯੂਨਿਟ ਨੂੰ ਵਧਾਈ ਦਿੱਤੀ ਉੱਥੇ ਹੀ ਆਉਣ ਵਾਲੇ ਸਮੇਂ ’ਚ ਇਸ ਤਰ੍ਹਾਂ ਦੀਆਂ ਹੋਰ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।