ਕਾਮਰੇਡਾਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਕਾਮਰੇਡਾਂ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Publish Date: Sun, 11 Oct 2026 05:41 PM (IST)
Updated Date: Sun, 11 Oct 2026 05:44 PM (IST)
ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਨੂੰ ਲੈਕੇ ਅੱਜ ਸੀਪੀਆਈ (ਐਮ) ਤੇ ਸੀਪੀਆਈ ਨੇ ਪਿੰਡ ਲੰਡੇ ਰੋਡੇ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਬੀਜੇਪੀ ਦੇ ਕਹਿਣ ਅਨੁਸਾਰ ਦੇਸ਼ ’ਚ ਐਸਆਈਆਰ ਦਾ ਕੰਮ ਸ਼ੁਰੂ ਕੀਤਾ ਤਾਂ ਜੋ ਹਰ ਸੂਬੇ ਦੀਆਂ ਚੋਣਾਂ ’ਚ ਬੀਜੇਪੀ ਦੀ ਜਿੱਤ ਦਾ ਰਾਹ ਪੱਧਰਾ ਹੋ ਸਕੇ। ਮੁੱਖ ਚੋਣ ਕਮਿਸ਼ਨਰ ਨੇ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ ਕੇ ਦੇਸ਼ ਦੇ 13 ਕਰੋੜ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਿਆਂ ਕਰਕੇ ਲੋਕਤੰਤਰ ਦਾ ਕਤਲ ਕਰ ਦਿੱਤਾ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਦੀ ਸਰਕਾਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਬਰਖਾਸਤ ਕਰੇ ਅਤੇ ਕੱਟੀਆਂ ਗਈਆਂ ਵੋਟਾਂ ਨੂੰ ਬਹਾਲ ਕੀਤਾ ਜਾਵੇ, ਐਸਆਈਆਰ ਉੱਤੇ ਤਰੁੰਤ ਪਾਬੰਦੀ ਲਗਾਈ ਜਾਵੇ, ਮੋਦੀ ਸਰਕਾਰ ਨੇ ਦੇਸ਼ ’ਚ ਅਣਐਲਾਨੀ ਐਮਰਜੈਂਸੀ ਲਗਾਈ ਹੋਈ ਹੈ ਬੋਲਣ ਦੀ ਆਜ਼ਾਦੀ ਖਤਮ ਕਰ ਦਿੱਤੀ ਹੈ, ਸ਼ਾਂਤੀ ਪੂਰਵਕ ਪ੍ਰਦਰਸ਼ਨ ਸਾਰਿਆਂ ਦਾ ਲੋਕਤੰਤਰੀ ਹੱਕ ਹੈ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਵਿਦਿਆਰਥੀਆਂ ਤੇ ਲੋਕਾਂ ਨੂੰ ਜੰਤਰ ਮੰਤਰ ਵੱਲ ਜਾਣ ਤੋਂ ਰੋਕਣ, ਕੇਰਲ, ਪੱਛਮੀ ਬੰਗਾਲ, ਬਿਹਾਰ, ਮਹਾਰਾਸ਼ਟਰ, ਹਰਿਆਣਾ ਦੀਆਂ ਸਰਕਾਰਾਂ ਭੰਗ ਕਰਕੇ ਦੁਬਾਰਾ ਚੋਣਾਂ ਕਰਵਾਈਆਂ ਜਾਣ। ਇਸ ਮੌਕੇ ਤਹਿਸੀਲ ਕਮੇਟੀ ਸੈਕਟਰੀ ਕਾਮਰੇਡ ਤਰਸੇਮ ਲਾਲ, ਤਹਿਸੀਲ ਕਮੇਟੀ ਮੈਂਬਰ ਲਛਮਣ ਸਿੰਘ, ਸੁਖਦੇਵ ਸਿੰਘ ਲੰਡੇ ਰੋਡੇ, ਬ੍ਰਾਂਚ ਮੁਕਤਸਰ ਦੇ ਸੈਕਟਰੀ ਕਾਮਰੇਡ ਰਾਜ ਕੁਮਾਰ, ਗੁਰਦਾਸ ਸਿੰਘ, ਸੀਪੀਆਈ ਦੇ ਬੋਹੜ ਸਿੰਘ ਸੁਖ਼ਨਾ ਅਬਲੂ, ਗੁਰਬਚਨ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਕੁਲਵੀਰ ਸਿੰਘ, ਬੋਹੜ ਸਿੰਘ, ਮਹਿੰਦਰ ਸਿੰਘ ਪੰਚ, ਗੁਰਟੇਕ ਸਿੰਘ, ਕੁਲਵੀਰ ਸੁਖਦੇਵ ਸਿੰਘ, ਕਾਮਰੇਡ ਗੁਰਤੇਜ ਸਿੰਘ, ਗੁਲਜਾਰ ਸਿੰਘ, ਜਗਮੀਤ ਸਿੰਘ, ਬਲਜੀਤ ਸਿੰਘ, ਬੇਅੰਤ ਸਿੰਘ ਆਦਿ ਹਾਜ਼ਰ ਸਨ।